ਹਰਭਜਨ ਸਿੰਘ ਦੇ ਘਰ ਬਾਹਰ ਦੂਜੇ ਦਿਨ ਵੀ ਹੰਗਾਮਾ: 'ਆਪ' ਵਰਕਰਾਂ ਨੇ ਫੂਕਿਆ ਪੁਤਲਾ; ਨਾਅਰੇਬਾਜ਼ੀ ਕਰਦਿਆਂ ਜਤਾਇਆ ਵਿਰੋਧ
ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦਾ ਵਿਰੋਧ ਪ੍ਰਦਰਸ਼ਨ ਐਤਵਾਰ ਨੂੰ ਵੀ ਜਾਰੀ ਰਿਹਾ। ਵਰਕਰਾਂ ਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੇ ਘਰ ਦੇ ਬਾਹਰ ਲਗਾਤਾਰ ਦੂਜੇ ਦਿਨ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਦੇ ਫੈਸਲੇ ਵਿਰੁੱਧ ਰੋਸ ਪ੍ਰਗਟਾਇਆ।
Publish Date: Sun, 26 Apr 2026 03:15 PM (IST)
Updated Date: Sun, 26 Apr 2026 03:18 PM (IST)
ਜਲੰਧਰ: ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦਾ ਵਿਰੋਧ ਪ੍ਰਦਰਸ਼ਨ ਐਤਵਾਰ ਨੂੰ ਵੀ ਜਾਰੀ ਰਿਹਾ। ਵਰਕਰਾਂ ਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੇ ਘਰ ਦੇ ਬਾਹਰ ਲਗਾਤਾਰ ਦੂਜੇ ਦਿਨ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਦੇ ਫੈਸਲੇ ਵਿਰੁੱਧ ਰੋਸ ਪ੍ਰਗਟਾਇਆ।
ਦੱਸਣਯੋਗ ਹੈ ਕਿ ਬੀਤੇ ਦਿਨ ਵੀ 'ਆਪ' ਵਰਕਰਾਂ ਨੇ ਹਰਭਜਨ ਸਿੰਘ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਕੇ ਕੰਧਾਂ 'ਤੇ ‘ਗੱਦਾਰ’ ਲਿਖ ਕੇ ਗੁੱਸਾ ਜ਼ਾਹਰ ਕੀਤਾ ਸੀ। ਉੱਥੇ ਹੀ ਐਤਵਾਰ ਨੂੰ ਵੀ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦਾ ਪੁਤਲਾ ਫੂਕਿਆ।
ਇਸ ਦੌਰਾਨ, ਕੇਂਦਰ ਸਰਕਾਰ ਵੱਲੋਂ ਹਰਭਜਨ ਸਿੰਘ ਨੂੰ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ।