
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹੋਣਹਾਰ ਵਿਦਿਆਰਥਣ ਰੁਪਿੰਦਰ ਕੌਰ ਦਾ ਗ੍ਰਾਮ ਪੰਚਾਇਤ ਵੱਲੋਂ ਵਿਸ਼ੇਸ਼ ਸਨਮਾਨ

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ :
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐੱਮਐੱਸਸੀ (ਆਈਟੀ) ਦੇ ਪ੍ਰੀਖਿਆ ਨਤੀਜਿਆਂ ’ਚ ਨੇੜਲੇ ਪਿੰਡ ਮਾਣਕ ਦੀ ਧੀ ਰੁਪਿੰਦਰ ਕੌਰ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਹਾਸਲ ਕਰਕੇ ਇਲਾਕੇ ਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਦੀ ਖ਼ੁਸ਼ੀ ’ਚ ਪਿੰਡ ਦੀ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ ਵਿਦਿਆਰਥਣ ਦੇ ਗ੍ਰਹਿ ਵਿਖੇ ਪਹੁੰਚ ਕੇ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬਿੱਕਰ ਸਿੰਘ ਸਰਪੰਚ ਦੀ ਅਗਵਾਈ ਹੇਠ ਪੰਚਾਇਤ ਦੇ ਸਾਰੇ ਮੈਂਬਰ ਤੇ ਪਿੰਡ ਦੇ ਮੋਹਤਬਰ ਸੱਜਣ ਰੁਪਿੰਦਰ ਕੌਰ ਨੂੰ ਅਸ਼ੀਰਵਾਦ ਦੇਣ ਲਈ ਉਨਾਂ ਦੇ ਗ੍ਰਹਿ ਵਿਖੇ ਪਹੁੰਚੇ। ਰੁਪਿੰਦਰ ਕੌਰ ਦੇ ਪਿਤਾ ਸਤਨਾਮ ਸਿੰਘ (ਜੋ ਪਾਵਰਕਾਮ ’ਚ ਬਤੌਰ ਲਾਈਨਮੈਨ ਸੇਵਾ ਨਿਭਾ ਰਹੇ ਹਨ) ਨੇ ਕਿਹਾ ਕਿ ਉਨ੍ਹਾਂ ਦੀ ਧੀ ਨੇ ਦਿਨ-ਰਾਤ ਮਿਹਨਤ ਕਰਕੇ ਪਰਿਵਾਰ ਦੀਆਂ ਆਸਾਂ ਉਮੀਦਾਂ ਨੂੰ ਪੂਰਾ ਕੀਤਾ ਹੈ। ਇਸ ਮੌਕੇ ’ਤੇ ਬਲਵੰਤ ਸਿੰਘ ਫੌਜੀ, ਪਰਮਜੀਤ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਲੰਬੜਦਾਰ, ਤਰਸੇਮ ਸਿੰਘ ਪ੍ਰਧਾਨ ਕੋ ਓ ਸੁਸਾਇਟੀ, ਡਾ. ਸੁਰਿੰਦਰ ਸਿੰਘ, ਮਲਕੀਤ ਸਿੰਘ, ਕਮਲਜੀਤ ਸਿੰਘ, ਨਛੱਤਰ ਸਿੰਘ, ਸੁਖਜਿੰਦਰ ਸਿੰਘ, ਰੇਸ਼ਮ ਸਿੰਘ, ਅਰਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਸੋਢੀ ਹਲਵਾਈ ਤੇ ਮਾਸਟਰ ਚਰਨ ਸਿੰਘ ਕੈਨੇਡਾ ਵਾਲੇ ਵੀ ਮੌਜੂਦ ਸਨ।