ਮਜ਼ਦੂਰਾਂ ਦੀਆਂ ਮੰਗਾਂ ਫੌਰੀਆਂ ਮੰਨੇ ਸਰਕਾਰ : ਕਾਮਰੇਡ ਮਲਸੀਆਂ
ਦਿਹਾਤੀ ਮਜ਼ਦੂਰ ਸਭਾ ਸਫਾਈ ਸੇਵਕਾਂ ਦੇ ਹਰ ਸੰਘਰਸ਼ ਲਈ ਤਿਆਰ- ਕਾਮਰੇਡ ਨਿਰਮਲ ਸਿੰਘ ਮਲਸੀਆਂ
Publish Date: Mon, 18 May 2026 06:47 PM (IST)
Updated Date: Mon, 18 May 2026 06:48 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ‘ਸਾਢੇ ਚਾਰ ਸਾਲ ਪਹਿਲਾਂ ਸੂਬੇ ਦਾ ਮੁੱਖ ਮੰਤਰੀ ਭਗਵੰਤ ਮਾਨ ਅਹੁਦਾ ਸੰਭਾਲਣ ਤੋਂ ਪਹਿਲਾਂ ਵੱਡੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਮਜ਼ਦੂਰਾਂ, ਮੁਲਾਜ਼ਮਾਂ ਨੂੰ ਕਦੇ ਵੀ ਧਰਨਿਆਂ ‘ਤੇ ਬੈਠਣ ਦੀ ਨੌਬਤ ਨਹੀਂ ਆਉਣ ਦੇਵੇਗਾ। ਅੱਜ ਪੰਜਾਬ ਦਾ ਹਰ ਵਰਗ ‘ਆਪ’ ਸਰਕਾਰ ਬਣਾ ਕੇ ਆਪਣੇ-ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਿਹਾ ਹੈ’। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਾਮਰੇਡ ਨਿਰਮਲ ਸਿੰਘ ਮਲਸੀਆਂ ਜ਼ਿਲਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ ਨੇ ਨਗਰ ਪੰਚਾਇਤ ਦਫਤਰ ਸ਼ਾਹਕੋਟ ਧਰਨੇ ‘ਤੇ ਬੈਠੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਦਿਹਾਤੀ ਮਜ਼ਦੂਰ ਸਭਾ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਵੱਡਾ ਸੰਘਰਸ਼ ਉਲਕਿਆ ਜਾਵੇਗਾ। ਉਨ੍ਹਾਂ ਧਰਨੇ ’ਤੇ ਬੈਠੇ ਸਫਾਈ ਸੇਵਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਜੋੜ ਕੇ ਚੱਲਣਗੇ। ਇਸ ਮੌਕੇ ਕਾਮਰੇਡ ਤਾਰਾ ਸਿੰਘ ਥੰਮੂਵਾਲ, ਸੁਨੀਲ ਕੁਮਾਰ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਸ਼ਾਹਕੋਟ, ਤਰਸੇਮ ਸਿੰਘ ਸ਼ਾਹਕੋਟ, ਮਲਕੀਤ ਸਿੰਘ ਮਲਸੀਆਂ, ਜਗੀਰ ਸਿੰਘ ਕੋਟਲੀ ਗਾਜਰਾਂ, ਨਿਰਮਲ ਸਿੰਘ ਮੱਟੂ ਮਲਸੀਆਂ, ਸੰਨੀ ਸ਼ਾਹਕੋਟ, ਸਰਬਜੀਤ ਸਿੰਘ ਤੇ ਗੁਰਦੇਵ ਸਿੰਘ ਆਦਿ ਮੌਜੂਦ ਸਨ।