- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਤੇ ਦਿਨੀਂ ਜਲੰਧਰ ਦੇ ਮੇਅਰ ਵਨੀਤ ਧੀਰ ਦੀ ਸ਼ੁਕਰਾਨਾ ਯਾਤਰਾ ਦੌਰਾਨ ਜਲੰਧਰ ਦੇ ਸ਼ਕਤੀ ਪੀਠ ਸ਼੍ਰੀ ਦੇਵੀ ਤਲਾਬ ਮੰਦਰ ਵਿੱਚ ਦੋ ਪੱਖਾਂ ਦੀ ਹਿੰਸਕ ਲੜਾਈ ਦੌਰਾਨ ਕਈ ਸ਼ਰਧਾਲੂ ਵੀ ਜ਼ਖਮੀ ਹੋਏ ਸਨ। ਦੇਵੀ ਤਲਾਬ ਵਿਖੇ ਹੋਈ ਇਸ ਬੇਅਦਬੀ ਦੇ ਰੋਸ ਵਜੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਵੱਖ-ਵੱਖ ਮੰਦਰ ਕਮੇਟੀ ਵੱਲੋਂ ਸੰਤ ਸਮਾਜ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਵੱਖ-ਵੱਖ ਮੰਦਰ ਕਮੇਟੀਆਂ ਅਤੇ ਸੰਤ ਸਮਾਜ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਬੇਅਦਬੀ ਦੀਆਂ ਧਾਰਾ ਸਬੰਧਤ ਵੀ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਸੰਤ ਸਮਾਜ ਨੇ ਕਿਹਾ ਕਿ ਉਸ ਦਿਨ ਜੋ ਸ਼੍ਰੀ ਸਿੱਧ ਸ਼ਕਤੀ ਪੀਠ ਵਿੱਚ ਹਿੰਸਕ ਘਟਨਾ ਵਾਪਰੀ ਉਸ ਨਾਲ ਸਾਰੇ ਹੀ ਸਨਾਤਨ ਸਮਾਜ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਜਿਸ ਦਿਨ ਇਹ ਘਟਨਾ ਹੋਈ ਉਸੇ ਰਾਤ ਪੁਲਿਸ ਵੱਲੋਂ ਦੋਵਾਂ ਧਿਰਾਂ 'ਤੇ ਕਰੀਬ 18 ਦੋਸ਼ੀਆਂ ਨੂੰ ਨਾਮਜਦ ਕਰਕੇ ਧਾਰਾ 307 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਜੋ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਹਨ, ਉਨ੍ਹਾਂ ਦੇ ਆਧਾਰ 'ਤੇ ਵੀ ਐਫਆਈਆਰ 'ਚ ਵਾਧਾ ਜੁਰਮ ਕੀਤਾ ਜਾਵੇਗਾ।