ਪ੍ਰਿੰਸੀਪਲ ਪਿਆਰਾ ਸਿੰਘ ਦੇ ਵਿਛੋੜੇ ’ਤੇ ਦੁੱਖ ਪ੍ਰਗਟ
ਆਰਐੱਮਪੀਆਈ ਆਗੂ ਪ੍ਰਿੰਸੀਪਲ ਪਿਆਰਾ ਸਿੰਘ ਦਾ ਦੁੱਖਦਾਈ ਵਿਛੋੜਾ
Publish Date: Mon, 19 Jan 2026 08:10 PM (IST)
Updated Date: Mon, 19 Jan 2026 08:12 PM (IST)
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਪੰਜਾਬ ਰਾਜ ਕਮੇਟੀ ਦੇ ਮੈਂਬਰ ਤੇ ਹੁਸ਼ਿਆਰਪੁਰ ਜ਼ਿਲ੍ਹਾ ਕਮੇਟੀ ਦੇ ਸਕੱਤਰ ਪ੍ਰਿੰਸੀਪਲ ਪਿਆਰਾ ਸਿੰਘ ਸਦੀਵੀ ਵਿਛੋੜਾ ਦੇ ਗਏ ਹਨ। ਪ੍ਰਿੰਸੀਪਲ ਪਿਆਰਾ ਸਿੰਘ ਉੱਘੇ ਟਰੇਡ ਯੂਨੀਨਿਸਟ ਸਨ ਤੇ ਅਧਿਆਪਕ ਲਹਿਰ ਦੇ ਸਿਰਕੱਢ ਆਗੂ ਸਨ। ਉਹ ਕਾਫੀ ਦੇਰ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ। ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਕੇਂਦਰੀ ਸਟੈਂਡਿੰਗ ਕਮੇਟੀ ਦੇ ਮੈਂਬਰ ਸਾਥੀ ਹਰਕੰਵਲ ਸਿੰਘ, ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਸਾਥੀ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ, ਪਸਸਫ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ, ਨੌਜਵਾਨ ਆਗੂ ਧਰਮਿੰਦਰ ਸਿੰਘ, ਸਾਥੀ ਗਿਆਨ ਸਿੰਘ ਗੁਪਤਾ ਨੇ ਸਾਥੀ ਦੀਆਂ ਘਾਲਣਾਵਾਂ ਤੇ ਕਿਰਤੀ ਲਹਿਰ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਸੂਹਾ ਸਲਾਮ ਕਹਿੰਦਿਆਂ ਉਨ੍ਹਾਂ ਦੀ ਸੁਪਤਨੀ ਤੇ ਸਮੁੱਚੇ ਪਰਿਵਾਰ ਨਾਲ ਦੁੱਖ ਵੰਡਾਇਆ ਹੈ। ਸਾਥੀ ਪਿਆਰਾ ਸਿੰਘ ਦਾ ਅੰਤਮ ਸੰਸਕਾਰ ਅੱਜ ਕੀਤਾ ਜਾਵੇਗਾ।