Sad News : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਕਾਲਕਾ ਨੂੰ ਸਦਮਾ, ਮਾਤਾ ਪ੍ਰੀਤ ਮੋਹੀਨੀ ਕੌਰ ਦਾ ਦੇਹਾਂਤ; 26 ਮਾਰਚ ਨੂੰ ਹੋਵੇਗੀ ਅੰਤਿਮ ਅਰਦਾਸ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਡੂੰਘੇ ਦੁੱਖ ਨਾਲ ਦੱਸਿਆ ਕਿ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।
Publish Date: Tue, 24 Mar 2026 06:48 PM (IST)
Updated Date: Tue, 24 Mar 2026 06:53 PM (IST)
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਡੂੰਘੇ ਦੁੱਖ ਨਾਲ ਦੱਸਿਆ ਕਿ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।
ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸਮੂਹ ਕਾਲਕਾ ਪਰਿਵਾਰ ਵੱਲੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 26 ਮਾਰਚ 2026 ਨੂੰ ਬਾਅਦ ਦੁਪਹਿਰ 3 ਵਜੇ ਤੋਂ 4 ਵਜੇ ਤੱਕ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬਗੰਜ ਸਾਹਿਬ ਨਵੀਂ ਦਿੱਲੀ ਵਿਖੇ ਕੀਤੀ ਜਾਵੇਗੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਗਤ ਅਤੇ ਸਨੇਹੀਆਂ ਨੂੰ ਨਿਮਰ ਅਪੀਲ ਕੀਤੀ ਕਿ ਉਹ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵਿੱਚ ਸ਼ਾਮਲ ਹੋਣ ਦੀ ਕਿਰਪਾਲਤਾ ਕਰਨ ਜੀ।