- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਹੱਕੇ ਅਤੇ ਮਿਹਨਤਕਸ਼ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਆਗੂ ਕਾਮਰੇਡ ਰਾਜਿੰਦਰ ਮੰਡ ਜੀ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਸੰਖੇਪ ਬਿਮਾਰੀ ਨਾਲ ਪੀੜਤ ਸਨ, ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਇਲਾਕੇ ਦੀਆਂ ਸਿਆਸੀ, ਸਮਾਜਿਕ ਅਤੇ ਜਨਤਕ ਜਥੇਬੰਦੀਆਂ ਵਿੱਚ ਸੋਕ ਦੀ ਲਹਿਰ ਦੌੜ ਗਈ ਹੈ।

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਬੇਹੱਕੇ ਅਤੇ ਮਿਹਨਤਕਸ਼ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਆਗੂ ਕਾਮਰੇਡ ਰਾਜਿੰਦਰ ਮੰਡ ਜੀ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਸੰਖੇਪ ਬਿਮਾਰੀ ਨਾਲ ਪੀੜਤ ਸਨ, ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਇਲਾਕੇ ਦੀਆਂ ਸਿਆਸੀ, ਸਮਾਜਿਕ ਅਤੇ ਜਨਤਕ ਜਥੇਬੰਦੀਆਂ ਵਿੱਚ ਸੋਕ ਦੀ ਲਹਿਰ ਦੌੜ ਗਈ ਹੈ।
ਪਰਿਵਾਰਕ ਮੈਂਬਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਕਾਮਰੇਡ ਰਾਜਿੰਦਰ ਮੰਡ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 19 ਜੂਨ, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੰਡ ਮੌੜ (ਕਿਸ਼ਨਗੜ੍ਹ-ਕਰਤਾਰਪੁਰ ਰੋਡ, ਜਲੰਧਰ) ਵਿਖੇ ਕੀਤਾ ਜਾਵੇਗਾ।
ਕਾਮਰੇਡ ਰਾਜਿੰਦਰ ਮੰਡ ਆਪਣੇ ਪਿੱਛੇ ਮਾਤਾ ਮਹਿੰਦਰ ਕੌਰ, ਧਰਮਪਤਨੀ ਹਰਦੀਪ ਕੌਰ ਮੰਡ, ਬੇਟੀ ਮਨਪ੍ਰੀਤ ਕੌਰ ਅਤੇ ਬੇਟਾ ਮਨਰਾਜ ਮੰਡ ਸਮੇਤ ਹੱਸਦਾ-ਖੇਡਦਾ ਪਰਿਵਾਰ ਛੱਡ ਗਏ ਹਨ। ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਨੂੰ ਸਮਾਜ ਲਈ ਇੱਕ ਨਾ-ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।