- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸ਼ਹਿਰ ਦੇ ਵਸਨੀਕ ਪੰਜਾਬੀ ਨੌਜਵਾਨ ਜਸਪਾਲ ਸਿੰਘ ਗੋਰਾ (34) ਦੀ ਅੱਜ ਅਮਰੀਕਾ ਦੀ ਯੂਬਾ ਸਿਟੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਪੂਰੇ ਭੋਗਪੁਰ ਇਲਾਕੇ ’ਚ ਸੋਗ ਦਾ ਮਾਹੌਲ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭੋਗਪੁਰ : ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸ਼ਹਿਰ ਦੇ ਵਸਨੀਕ ਪੰਜਾਬੀ ਨੌਜਵਾਨ ਜਸਪਾਲ ਸਿੰਘ ਗੋਰਾ (34) ਦੀ ਅੱਜ ਅਮਰੀਕਾ ਦੀ ਯੂਬਾ ਸਿਟੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਪੂਰੇ ਭੋਗਪੁਰ ਇਲਾਕੇ ’ਚ ਸੋਗ ਦਾ ਮਾਹੌਲ ਹੈ। ਇਸ ਕਾਰਨ ਪਰਿਵਾਰ ਡੂੰਘੇ ਸਦਮੇ ’ਚ ਹੈ। ਜਸਪਾਲ ਸਿੰਘ ਗੋਰਾ ਦੇ ਪਿਤਾ ਬਿਕਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਸਪਾਲ ਸਿੰਘ ਗੋਰਾ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਮੌਕੇ ਪਰਿਵਾਰ ਨਾਲ ਇਲਾਕੇ ਦੀਆਂ ਰਾਜਨੀਤਿਕ ਸਮਾਜਿਕ ਤੇ ਧਾਰਮਿਕ ਸ਼ਖਸ਼ੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।