ਮਦਨ ਭਾਰਦਵਾਜ, ਜਲੰਧਰ : ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 20 ਫਰਵਰੀ ਤੋਂ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ। ਜਥੇਬੰਦੀ ਵੱਲੋਂ ਜਾਰੀ ਇਕ ਪ੍ੈਸ ਨੋਟ 'ਚ ਉਕਤ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਕੰਪਨੀ ਬਾਗ਼ 'ਚ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ। ਫੈਡਰੇਸ਼ਨ ਦੇ ਪ੍ਧਾਨ ਚੰਦਨ ਗਰੇਵਾਲ ਨੇ ਕਿਹਾ ਹੈ ਕਿ ਹੜਤਾਲ ਸਬੰਧੀ ਫੈਸਲਾ ਜਥੇਬੰਦੀ 'ਚ ਸ਼ਾਮਲ ਸਾਰੀਆਂ ਨਿਗਮ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਜਦੋਂ ਹੜਤਾਲ ਦਾ ਐਲਾਨ ਕੀਤਾ ਗਿਆ ਸੀ ਤਾਂ ਮੇਅਰ ਤੇ ਕਮਿਸ਼ਨਰ ਨਾਲ ਗੱਲਬਾਤ ਹੋਈ ਸੀ ਤੇ ਉਨ੍ਹਾਂ 10 ਦਿਨਾਂ 'ਚ ਮੰਗਾਂ ਹੱਲ ਕਰਨ ਤੇ ਸਰਕਾਰ ਨਾਲ ਗੱਲਬਾਤ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਇਸ ਸਬੰਧੀ ਕੋਈ ਗੰਭੀਰਤਾ ਨਹੀਂ ਦਿਖਾਈ ਜਿਸ ਕਾਰਨ ਮਜਬੂਰ ਹੋ ਕੇ ਹੜਤਾਲ ਕਰਨ ਦਾ ਐਲਾਨ ਕਰਨਾ ਪਿਆ ਹੈ। ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੀਆਂ ਮੁੱਖ ਮੰਗਾਂ 'ਚ 535 ਸਫਾਈ ਸੇਵਕਾਂ ਦੀ ਭਰਤੀ ਕਰਨਾ, ਠੇਕੇਦਾਰੀ ਸਿਸਟਮ ਖਤਮ ਕਰਨਾ, ਮੁਲਾਜ਼ਮਾਂ ਨੂੰ ਤਰੱਕੀ ਦੇਣਾ ਆਦਿ ਸ਼ਾਮਲ ਹੈ।

ਸਰਕਾਰ ਮੁਲਾਜ਼ਮ ਵਿਰੋਧੀ

ਇਸ ਦੌਰਾਨ ਚੰਦਨ ਗਰੇਵਾਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਮੁਲਾਜ਼ਮ ਵਿਰੋਧੀ ਹੈ ਤੇ ਸਰਕਾਰ ਬਣੀ ਨੂੰ 2 ਸਾਲ ਦਾ ਸਮਾਂ ਹੋ ਗਿਆ ਹੈ। 2 ਸਾਲਾਂ ਦੌਰਾਨ ਮੁਲਾਜ਼ਮਾਂ ਨੂੰ ਕੋਈ ਲਾਭ ਤਕ ਨਹੀਂ ਦਿੱਤਾ ਤੇ ਨਾ ਹੀ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦੇ ਹੀ ਪੂਰੇ ਕੀਤੇ ਹਨ।

ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਇਸ ਦੌਰਾਨ ਮਿਊਂਸੀਪਲ ਇੰਪਲਾਈਜ਼ ਯੂਨੀਅਨ ਨੇ ਵੀ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੂੰ 13 ਤੋਂ 15 ਫਰਵਰੀ ਤਕ 3 ਦਿਨ ਦੀ ਹੜਤਾਲ ਸਬੰਧੀ ਮੰਗ ਪੱਤਰ ਦਿੱਤਾ ਹੈ। ਮੰਗ ਪੱਤਰ ਦੇਣ ਵਾਲੇ ਵਫ਼ਦ ਦੀ ਅਗਵਾਈ ਜਥੇਬੰਦੀ ਦੇ ਪ੍ਧਾਨ ਰਾਜਨ ਗੁਪਤਾ ਨੇ ਕੀਤੀ, ਜਿਸ 'ਚ ਨਿਗਮ ਕਾਮਿਆਂ ਨੂੰੂ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨਾ, ਸਮੇਂ ਸਿਰ ਤਨਖਾਹ ਦੇਣੀ ਯਕੀਨੀ ਬਣਾਉਣਾ, ਰੁਕੀਆਂ ਤਰੱਕੀਆਂ ਦੇਣਾ ਆਦਿ ਸ਼ਾਮਲ ਹਨ।