ਹਦਾਇਤਾਂ ਦੀ ਪਾਲਣਾ ਕਰੇ ਸੰਗਤ : ਕਾਲਾ
ਪ੍ਰਸ਼ਾਸਨ ਦੀਆਂ ਦਿੱਤੀਆਂ ਹਦਾਇਤਾਂ ਦੀਆਂ ਸੰਗਤਾਂ ਪਾਲਣਾ ਕਰਨ - ਜਤਿੰਦਰ ਮੰਡੀ
Publish Date: Mon, 02 Mar 2026 06:46 PM (IST)
Updated Date: Mon, 02 Mar 2026 06:49 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹੋਲੀ ਤੇ ਹੋਲੇ ਮਹੱਲੇ ਦਾ ਪਾਵਨ ਤਿਉਹਾਰ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਆਪ ਫਿਲੌਰ ਦੇ ਯੂਥ ਆਗੂ ਜਤਿੰਦਰ ਸਿੰਘ ਕਾਲਾ ਨੇ ਸਮੂਹ ਦੇਸ਼ ਵਾਸੀਆਂ ਤੇ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਅਪੀਲ ਕੀਤੀ ਕਿ ਧਾਰਮਿਕ ਅਸਥਾਨਾਂ ’ਤੇ ਜਾਂਦੇ ਸਮੇਂ ਰਸਤੇ ’ਚ ਕਿਸੇ ਤਰ੍ਹਾਂ ਦੀ ਹੁਲੜਬਾਜ਼ੀ ਨਾ ਕੀਤੀ ਜਾਵੇ ਤੇ ਨਾ ਹੀ ਬਿਨਾਂ ਇਜਾਜ਼ਤ ਕਿਸੇ ’ਤੇ ਰੰਗ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਨੂੰ ਪ੍ਰੇਮ ਤੇ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਅਸੀਂ ਇਕ-ਦੂਜੇ ’ਤੇ ਫੁੱਲਾਂ ਦੀ ਵਰਖਾ ਕਰਕੇ ਵੀ ਇਸ ਤਿਉਹਾਰ ਦੀ ਖੁਸ਼ੀ ਸਾਂਝੀ ਕਰ ਸਕਦੇ ਹਾਂ। ਜਤਿੰਦਰ ਸਿੰਘ ਕਾਲਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ, ਤਾਂ ਜੋ ਸਫਰ ਦੌਰਾਨ ਕਿਸੇ ਨੂੰ ਕੋਈ ਅਸੁਵਿਧਾ ਨਾ ਆਵੇ ਤੇ ਤਿਉਹਾਰ ਸ਼ਾਂਤੀਪੂਰਨ ਢੰਗ ਨਾਲ ਮਨਾਇਆ ਜਾ ਸਕੇ।