ਸ਼ੋਭਾ ਯਾਤਰਾ ’ਚ ਸੰਗਤ ਵੱਧ ਤੋਂ ਵੱਧ ਸ਼ਮੂਲੀਅਤ ਕਰੇ : ਜਰਨੈਲ ਫਿਲੌਰ
ਸ਼ੋਭਾ ਯਾਤਰਾ ’ਚ ਸੰਗਤਾਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ - ਜਰਨੈਲ ਫਿਲੌਰ
Publish Date: Sun, 25 Jan 2026 06:10 PM (IST)
Updated Date: Mon, 26 Jan 2026 04:10 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਦੀ ਸੰਗਤ ਵੱਲੋਂ ਪਹਿਲੀ ਫਰਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਲੋਕ ਇਨਸਾਫ਼ ਮੰਚ ਦੇ ਪ੍ਰਧਾਨ ਜਰਨੈਲ ਫਿਲੌਰ, ਰਾਮ ਜੀ ਦਾਸ ਗੰਨਾ ਪਿੰਡ, ਮਾਸਟਰ ਹੰਸਰਾਜ ਤੇ ਅਹੁਦੇਦਾਰਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ 31 ਜਨਵਰੀ ਨੂੰ ਫਿਲੌਰ ਦੀਆਂ ਸਭਾਵਾਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ ਤੇ ਇਲਾਕੇ ਦੀ ਸਮੂਹ ਸੰਗਤ ਵੱਡੀ ਗਿਣਤੀ ’ਚ ਸ਼ੋਭਾ ਯਾਤਰਾ ’ਚ ਸ਼ਾਮਲ ਹੋਣ।