ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ’ਚ ਸੰਗਰਾਂਦ ਤੇ ਮਾਘੀ ਦਿਹਾੜਾ ਮਨਾਇਆ
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾ ਵਿਖੇ ਸੰਗਰਾਂਦ ਤੇ ਮਾਘੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
Publish Date: Thu, 15 Jan 2026 06:47 PM (IST)
Updated Date: Fri, 16 Jan 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਆਦਮਪੁਰ : ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾ ਵਿਖੇ ਸੰਗਰਾਂਦ ਤੇ ਮਾਘੀ ਦਾ ਪਾਵਨ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਦੁਪਹਿਰ 1.30 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਧਾਰਮਿਕ ਦੀਵਾਨ ਸਜਾਏ ਗਏ। ਦੀਵਾਨ ਦੌਰਾਨ ਭਾਈ ਨਿਰਮਲ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਰਨੈਲ ਸਿੰਘ ਬੈਂਸ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜੱਥਾ ਪਿੰਡ ਲੱਲੀਆਂ (ਨਕੋਦਰ), ਗਿਆਨੀ ਜੈ ਦੀਪ ਸਿੰਘ ਫਗਵਾੜਾ ਕਥਾ ਵਾਚਕ ਤੇ ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾ ਵੱਲੋਂ ਕੀਰਤਨ, ਕਥਾ ਤੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਦੀਵਾਨ ਉਪਰੰਤ ਆਈਆਂ ਸੰਗਤਾਂ ’ਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸ਼ਹੀਦ ਬਾਬਾ ਮੱਤੀ ਜੀ ਨੂੰ ਸਮਰਪਿਤ ਸੰਦੀਪ ਸਿੰਘ ਡਰੋਲੀ ਦੀ ਦੇਖ-ਰੇਖ ਹੇਠ ਲਾਏ ਖ਼ੂਨਦਾਨ ਕੈਂਪ ’ਚ ਲੜਕੇ ਤੇ ਲੜਕੀਆਂ ਨੇ ਵੱਧ-ਚੜ੍ਹ ਕੇ ਖੂਨਦਾਨ ਕੀਤਾ। ਇਸ ਸਮਾਗਮ ਦੌਰਾਨ ਸਕੱਤਰ ਰਣਵੀਰ ਪਾਲ ਸਿੰਘ, ਮਾਸਟਰ ਸੁਰਜੀਤ ਸਿੰਘ, ਜਰਨੈਲ ਸਿੰਘ ਡਰੋਲੀ, ਜਸਪਾਲ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਸਰਪੰਚ ਰਸ਼ਪਾਲ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਡਾ. ਰਣਧੀਰ ਸਿੰਘ ਰੰਧਾਵਾ ਸਮੇਤ ਸੰਗਤ ਹਾਜ਼ਰ ਸੀ।