- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਰਾ ਸੱਚਖੰਡ ਬੱਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ

-ਪਦਮ ਸ਼੍ਰੀ ਸੰਤ ਨਿਰੰਜਨ ਦਾਸ ਮਹਾਰਾਜ ਜੀ ਵੱਲੋਂ ਸੰਗਤਾਂ ਨੂੰ ਅੱਸੂ ਮਹੀਨੇ ਦਾ ਮਹੱਤਵ ਸਰਵਣ ਕਰਵਾਇਆ
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਡੇਰਾ ਸੱਚਖੰਡ ਬੱਲਾਂ ਵਿਖੇ ਮੌਜੂਦਾ ਗੱਦੀ ਨਸ਼ੀਨ ਪਦਮਸ਼੍ਰੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਚੈਅਰਮੈਨ ਸ਼੍ਰੀ ਗੁਰੂ ਰਵਿਦਾਸ ਜਨਮ ਸਥਾਨ ਪਬਲਿਕ ਚੈਰੀਟੇਬਲ ਟਰੱਸਟ ਬਨਾਰਸ (ਯੂਪੀ) ਜੀ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਵੱਲੋਂ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ’ਤੇ ਅੰਮ੍ਰਿਤ ਬਾਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਾਪ ਕੀਤੇ ਗਏ ਤੇ ਕੀਰਤਨੀ ਜਥਿਆਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ’ਤੇ ਸੰਤਾਂ ਵੱਲੋਂ ਸੰਗਤਾਂ ਨੂੰ ਅੱਸੂ ਦਾ ਮਹੀਨਾ ਸਰਵਣ ਕਰਵਾਇਆ ਗਿਆ। ਇਸ ਉਪਰੰਤ ਸੰਤ ਲੇਖਰਾਜ ਨੂਰਪੁਰ, ਸੰਤ ਪਤਰਮ ਦਾਸ ਆਦਿ ਵੱਲੋਂ ਕਥਾ ਕੀਰਤਨ ਤੇ ਗੁਰਬਾਣੀ ਦੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗਿਆਨੀ ਕੁਲਵੰਤ ਸਿੰਘ ਕਜਲਾ, ਬਿਰਦੀ ਬ੍ਰਦਰ ਰਾਏਪੁਰ ਵੱਲੋਂ ਗੁਰਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਡਾ. ਬਲਵੀਰ ਮੰਨਣ, ਡੇਰਾ ਟਰੱਸਟ ਦੇ ਸਕੱਤਰ ਧਰਮਪਾਲ ਸਿੰਮਕ, ਟਰੱਸਟੀ ਜੋਗਿੰਦਰਪਾਲ ਆਈਆਰਐੱਸ, ਟਰੱਸਟੀ ਨਿਰੰਜਨ ਦਾਸ ਚੀਮਾ, ਸੇਵਾਦਾਰ ਹਰਦੇਵ ਦਾਸ, ਬਾਬਾ ਸੁਖਦੇਵ ਸੁਖੀ ਸਾਬਕਾ ਸਰਪੰਚ ਬੱਲਾਂ, ਸੇਵਾਦਾਰ ਹਰਮੇਸ਼ ਦਾਸ, ਸੇਵਾਦਾਰ ਬਰਿੰਦਰ ਦਾਸ ਬੱਬੂ, ਸੇਵਾਦਾਰ ਦਵਿੰਦਰ ਕੁਮਾਰ ਰਾਏਪੁਰ ਆਦਿ ਹਾਜ਼ਰ ਸਨ। ਇਸ ਮੌਕੇ ਅਟੁੱਟ ਲੰਗਰ ਵੀ ਵਰਤਾਏ ਗਏ।