ਜੇਠ ਮਹੀਨੇ ਦੀ ਸੰਗਰਾਂਦ ਦਾ ਸਮਾਗਮ ਅੱਜ
ਸੈਟਰਲ ਟਾਊਨ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਸਮਾਗਮ ਅੱਜ
Publish Date: Thu, 14 May 2026 08:13 PM (IST)
Updated Date: Thu, 14 May 2026 08:15 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸ਼ੈਟਰਲ ਟਾਊਨ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਰਾਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾਣਗੇ, ਜਿਸ ਵਿੱਚ ਭਾਈ ਬਲਦੇਵ ਸਿੰਘ ਅੰਮ੍ਰਿਤਸਰ ਰਾਤ 8.30 ਤੋਂ 9.30 ਵਜੇ ਤੱਕ ਕੀਰਤਨ ਦੀ ਹਾਜ਼ਰੀ ਭਰਨਗੇ। ਉਪਰੋਕਤ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਜਰਨਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਵੱਲੋਂ ਦਿੱਤੀ ਗਈ।