
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਗੂਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਵੱਲੋਂ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਨੇ ਭਾਦੋ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ

22 ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ : ਗੜੀ
ਅਜੇ ਸਿੰਘ ਨਾਗੀ/ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ : ਸ੍ਰੀ ਗੂਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਵੱਲੋਂ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਨੇ ਭਾਦੋ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ। ਇਸ ਮੌਕੇ ਭੋਗ ਪੈਣ ਉਪਰੰਤ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਜਸਬੀਰ ਸਿੰਘ ਗੜੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਹਰਜੋਤ ਕੌਰ ਲੋਹਟੀਆ ਹਲਕਾ ਇੰਚਾਰਜ ਪਹੁੰਚੇ। ਇਸ ਮੌਕੇ ਜਸਬੀਰ ਸਿੰਘ ਗੜੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਹਰਜੋਤ ਕੌਰ ਲੋਹਟੀਆ ਹਲਕਾ ਇੰਚਾਰਜ ਨੇ ਸੰਗਤਾਂ ਨੂੰ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਨਾਲ 22 ਅਗਸਤ ਨੂੰ ਨਵੀ ਦਾਣਾ ਮੰਡੀ ਫਿਲੌਰ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650 ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਰਾਜਕੁਮਾਰ ਸੰਧੂ ਤਾਰਾ ਚੰਦ ਜੱਖੂ ਸੈਕਟਰੀ ਤੇ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਜਸਬੀਰ ਸਿੰਘ ਗੜੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਹਰਜੋਤ ਕੌਰ ਲੋਹਟੀਆ ਹਲਕਾ ਇੰਚਾਰਜ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਤੇ ਵਿਸ਼ੇਸ਼ ਸ਼ਖਸ਼ੀਅਤਾਂ ਤੇ ਪ੍ਰੈੱਸ ਮੀਡੀਆ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਮੌਕੇ ਪਰਮਜੀਤ ਭਾਰਤੀ ਕੌਸਲਰ, ਠੇਕੇਦਾਰ ਹੰਸਰਾਜ ਰਾਣਾ, ਸੁਮੀਤ ਬਸਰਾ ਲਾਡੀ ਸਰਪੰਚ ਵਿਰਕ, ਹਰਦੀਪ ਸਿੰਘ ਸਰਪੰਚ ਗੋਹਾਵਰ, ਸੁਰਿੰਦਰ ਡਾਬਰ ਕੌਂਸਲਰ, ਬਾਬਾ ਸਰੂਪ ਸਿੰਘ ਬੱਛੋਵਾਲ, ਸੁਖਦੇਵ ਸਿੰਘ ਲੰਬੜਦਾਰ ਤੇ ਕੌਂਸਲਰ ਆਦਿ ਹਾਜ਼ਰ ਸਨ।