ਗੁਰਦੁਆਰਾ ਮਾਡਲ ਟਾਊਨ ’ਚ ਮਨਾਇਆ ਸੰਗਰਾਂਦ ਦਿਹਾੜਾ
ਗੁਰਦੁਆਰਾ ਮਾਡਲ ਟਾਊਨ ਵਿਖੇ ਮਨਾਇਆ ਸੰਗਰਾਂਦ ਦਾ ਦਿਹਾੜਾ
Publish Date: Sun, 18 Oct 2026 06:33 PM (IST)
Updated Date: Mon, 19 Oct 2026 04:04 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਦੀਵਾਨ ’ਚ ਭਾਈ ਗੁਰਦੇਵ ਸਿੰਘ ਵੇਰਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਤੇ ਭਾਈ ਆਤਮਾ ਸਿੰਘ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਨੇ ਕੱਤਕ ਮਹੀਨੇ ਸਬੰਧੀ ਗੁਰਮਤਿ ਵਿਚਾਰਾਂ ਕਰਦਿਆਂ ਸੰਗਤ ਨੂੰ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚਐੱਮ ਹੁਰੀਆ, ਪਰਮਿੰਦਰ ਸਿੰਘ, ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਐੱਚਐੱਸ ਕਾਕਾ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਕੈਪਟਨ ਸਤਿੰਦਰਪਾਲ ਸਿੰਘ, ਪੀਐੱਸ ਓਬਰਾਏ, ਲਖਬੀਰ ਸਿੰਘ ਛਾਬੜਾ, ਡਾ. ਅਮਨਦੀਪ ਸਿੰਘ ਆਦਿ ਸੰਗਤ ਗੁਰੂ ਘਰ ਨਤਮਸਤਕ ਹੋਈ। ਸਵੇਰ-ਸ਼ਾਮ ਦੇ ਦੀਵਾਨ ਮੌਕੇ ਚਾਹ-ਦੁੱਧ ਦਾ ਲੰਗਰ ਤੇ ਰਾਤ ਦੇ ਦੀਵਾਨ ’ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।