ਡੇਰਾ ਸੱਚਖੰਡ ਬੱਲਾਂ ’ਚ ਮਨਾਈ ਸੰਗਰਾਂਦ
ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ
Publish Date: Thu, 18 Sep 2025 06:25 PM (IST)
Updated Date: Thu, 18 Sep 2025 06:26 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਡੇਰਾ ਸੱਚਖੰਡ ਬੱਲਾਂ ਵਿਖੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਦੀ ਸਰਪ੍ਰਸਤੀ ਹੇਠ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਅੰਮ੍ਰਿਤ ਬਾਣੀ ਸ੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਪਾਠ ਕੀਤੇ ਗਏ। ਉਪਰੰਤ ਖੁੱਲ੍ਹੇ ਪੰਡਾਲ ਵੀ ਦੀਵਾਨ ਸਜਾਏ ਗਏ। ਸੰਤ ਨਿਰੰਜਨ ਦਾਸ ਨੇ ਅੱਸੂ ਮਹੀਨੇ ਦੀ ਮਹੱਤਤਾ ਬਾਰੇ ਦੱਸਿਆ ਗਿਆ। ਇਸ ਉਪਰੰਤ ਸੰਤ ਲੇਖ ਰਾਜ ਨੂਰਪੁਰ, ਗਿਆਨੀ ਕੁਲਵੰਤ ਸਿੰਘ ਕਜਲਾ ਤੇ ਹੋਰ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਪ੍ਰਵਚਨਾਂ ਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ’ਤੇ ਡੇਰਾ ਟਰੱਸਟ ਸੈਕਟਰੀ ਧਰਮਪਾਲ ਅਹੀਰ, ਸੇਵਾਦਾਰ ਨਿਰੰਜਨ ਦਾਸ ਚੀਮਾ, ਸੇਵਾਦਾਰ ਹਰਦੇਵ ਦਾਸ, ਸੇਵਾਦਾਰ ਰਮੇਸ਼ ਦਾਸ, ਸੇਵਾਦਾਰ ਬਰਿੰਦਰ ਦਾਸ ਬੱਬੂ,ਸੇਵਾਦਾਰ ਸ਼ਾਮ ਲਾਲ, ਬਾਬਾ ਸੁਖਦੇਵ ਸੁਖੀ ਸਾਬਕਾ ਸਰਪੰਚ, ਸੇਵਾਦਾਰ ਰੂਬੀ ਹੀਰ ਆਦਿ ਸਮੇਤ ਇਲਾਕੇ ਦੀਆਂ ਸੰਗਤਾਂ ਵੀ ਹਾਜ਼ਰ ਸਨ। ਸੰਗਤਾਂ ਨੂੰ ਗੁਰੂ ਕੇ ਅਟੁੱਟ ਲੰਗਰ ਵਰਤਾਏ ਗਏ।