ਸੰਗਰਾਂਦ ਦਾ ਦਿਹਾੜਾ ਮਨਾਇਆ
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ, ਡਰੋਲੀ ਕਲਾ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ
Publish Date: Thu, 12 Feb 2026 09:04 PM (IST)
Updated Date: Thu, 12 Feb 2026 09:05 PM (IST)

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ, ਪਿੰਡ ਡਰੋਲੀ ਕਲਾ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਦੀ ਦੇਖਰੇਖ ਹੇਠ ਕਮੇਟੀ ਮੈਂਬਰਾਂ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਥੇਦਾਰ ਮਨੋਹਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਆਸਪਾਸ ਦੇ ਪਿੰਡਾਂ ਨਾਲੋਂ ਇਲਾਵਾ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਸਵੇਰੇ 8 ਵਜੇ ਤੋਂ ਦੁਪਹਿਰ 1:30 ਵਜੇ ਤੱਕ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਦੀਵਾਨ ਸਜਾਏ ਗਏ। ਦੀਵਾਨਾਂ ਦੌਰਾਨ ਭਾਈ ਸਰਬਣ ਸਿੰਘ ਖਾਲਸਾ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ), ਗਿਆਨੀ ਜਤਿੰਦਰ ਸਿੰਘ ਬੈਂਸ (ਇੰਟਰਨੈਸ਼ਨਲ ਢਾਡੀ ਜੱਥਾ, ਪਿੰਡ ਕੰਦੋਲਾ), ਭਾਈ ਨੱਛਤਰ ਸਿੰਘ ਬ੍ਰਹਮਜੀਤ (ਕਥਾਵਾਚਕ), ਬੀਬੀ ਨਵਜੋਤ ਕੌਰ ਖਾਲਸਾ ਰਾਗੀ ਜੱਥਾ ਜਲੰਧਰ ਤੇ ਭਾਈ ਗੁਰਜੀਤ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ) ਵੱਲੋਂ ਕਥਾ-ਕੀਰਤਨ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਨੇ ਨਿਭਾਈ। ਸਮਾਗਮ ਦੌਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਸਕੱਤਰ ਰਣਵੀਰ ਪਾਲ ਸਿੰਘ, ਜਰਨੈਲ ਸਿੰਘ ਡਰੋਲੀ, ਜਸਪਾਲ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਸਰਪੰਚ ਰਸ਼ਪਾਲ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਡਾ. ਰਣਧੀਰ ਸਿੰਘ ਰੰਧਾਵਾ, ਪਰਮਜੀਤ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।