ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ’ਚ ਮਨਾਈ ਸੰਗਰਾਂਦ
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ
Publish Date: Mon, 15 Dec 2025 08:45 PM (IST)
Updated Date: Mon, 15 Dec 2025 08:48 PM (IST)

ਨੀਰਜ ਸਹੋਤਾ, ਪੰਜਾਬੀ ਜਾਗਰਣ, ਆਦਮਪੁਰ : ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ, ਪਿੰਡ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਡਰੋਲੀ ਦੀ ਅਗਵਾਈ ਹੇਠ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ। ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਪ੍ਰਸਿੱਧ ਰਾਗੀ ਤੇ ਕਥਾਵਾਚਕ ਜਥਿਆਂ ਵੱਲੋਂ ਗੁਰਬਾਣੀ ਕੀਰਤਨ, ਕਥਾ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਗਿਆ। ਦੀਵਾਨਾਂ ਦੌਰਾਨ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾਵਾਚਕ ਭਾਈ ਸੁਰਿੰਦਰ ਸਿੰਘ ਕਲਾਨੌਰ (ਗੁਰਦਾਸਪੁਰ) ਹੈੱਡ ਗ੍ਰੰਥੀ ਗੁਰਦੁਆਰਾ ਰਾਮਗੜ੍ਹੀਆ ਆਦਮਪੁਰ, ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਤੇ ਭਾਈ ਹਰਦੀਪ ਸਿੰਘ ਬੈਂਸ ਨਕੋਦਰ ਦੇ ਢਾਡੀ ਜੱਥੇ ਵੱਲੋਂ ਰੂਹਾਨੀ ਕੀਰਤਨ ਤੇ ਢਾਡੀ ਵਾਰਾਂ ਪੇਸ਼ ਕੀਤੀਆਂ ਗਈਆਂ। ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਡਰੋਲੀ ਨੇ ਸਮਾਗਮ ’ਚ ਸ਼ਾਮਲ ਹੋਈਆਂ ਸਮੂਹ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਰਾਂਦ ਵਰਗੇ ਪਵਿੱਤਰ ਦਿਹਾੜੇ ਸਾਨੂੰ ਗੁਰੂ ਸਾਹਿਬਾਨ ਦੀ ਸਿੱਖਿਆ ਅਨੁਸਾਰ ਨਾਮ ਜਪਣ, ਸੇਵਾ ਤੇ ਸਾਂਝ-ਸਹਿਯੋਗ ਦੇ ਰਾਹ ’ਤੇ ਤੁਰਨ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਸਕੱਤਰ ਰਣਵੀਰ ਪਾਲ ਸਿੰਘ, ਮਾਸਟਰ ਸੁਰਜੀਤ ਸਿੰਘ, ਜਰਨੈਲ ਸਿੰਘ ਡਰੋਲੀ, ਜਸਪਾਲ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਸਰਪੰਚ ਰਸ਼ਪਾਲ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਡਾ. ਰਣਧੀਰ ਸਿੰਘ ਰੰਧਾਵਾ ਸਮੇਤ ਹੋਰ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।