ਅਮਰਜੀਤ ਸਿੰਘ ਵੇਹਗਲ, ਜਲੰਧਰ

ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵੱਲੋਂ ਜੇਠ ਮਹੀਨੇ ਦੀ ਸੰਗਰਾਂਦ ਤੇ ਸ੍ਰੀ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਨਾਇਆ ਗਿਆ। ਅੰਮਿ੍ਤ ਵੇਲੇ ਤੇ ਸੰਧਿਆ ਵੇਲੇ ਦੇ ਸਜਾਏ ਗਏ ਦੀਵਾਨਾਂ ਵਿੱਚ ਹਰ ਵਾਰੀ ਰਾਗੀ ਜਥਿਆਂ ਵੱਲੋਂ ਅੰਮਿ੍ਤ ਵੇਲੇ ਕੀਰਤਨ ਦੀ ਹਾਜ਼ਰੀ ਭਰੀ। ਸੰਧਿਆ ਵੇਲੇ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿੱਦਿਆਰਥੀਆਂ ਨੇ ਵੱਲੋਂ ਹਾਜ਼ਰੀ ਭਰ ਕੇ ਸਮਾਗਮ ਦੀ ਆਰੰਭਤਾ ਕੀਤੀ। ਉਪਰੰਤ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭਾਈ ਬਿਕਰਮਜੀਤ ਸਿੰਘ ਦੇ ਜਥੇ ਤੇ ਹਜ਼ੂਰੀ ਰਾਗੀ ਜੱਥੇ ਮਾਡਲ ਟਾਊਨ ਭਾਈ ਤਜਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਕਥਾਵਾਚਕ ਗਿਆਨੀ ਮੁਖਤਿਆਰ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੀਵਨ ਸਿਧਾਂਤਾਂ ਤੇ ਜੇਠ ਮਹੀਨੇ ਦੀ ਸੰਗਰਾਂਦ ਦੀ ਅਹਿਮੀਅਤ ਦੱਸੀ। ਇਸ ਮੌਕੇ ਪ੍ਰਧਾਨ ਅਜੀਤ ਸਿੰਘ ਸੇਠੀ, ਪ੍ਰਬੰਧਕ ਕਮੇਟੀ ਦੇ ਮੈਂਬਰ ਮੁਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਡਾ.ਐੱਚ.ਐੱਮ.ਹੂਰੀਆ, ਕੁਲਤਾਰਨ ਸਿੰਘ ਆਨੰਦ, ਤੇਜਦੀਪ ਸਿੰਘ ਸੇਠੀ, ਐੱਚ.ਐੱਸ.ਭਸੀਨ, ਗਗਨਦੀਪ ਸਿੰਘ ਸੇਠੀ, ਐੱਚ.ਐੱਸ.ਕਾਕਾ, ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਾਈਸ ਪਿੰ੍ਸੀਪਲ ਡਾ.ਸੋਨਿਕਾ ਸਿੰਘ, ਇਗਜ਼ਾਮੀਨੇਸ਼ਨ ਇੰਚਾਰਜ ਰੇਣੂਕਾ ਐਂਗਰਿਸ਼, ਸਮੂਹ ਸਟਾਫ਼ ਮੈਂਬਰ ਤੇ ਮਨਮੀਤ ਸਿੰਘ ਸੋਢੀ ਆਦਿ ਹਾਜ਼ਰੀ ਲਗਵਾਈ। ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਨੂੰ ਰੋਸ਼ਨੀਆਂ ਨਾਲ ਸਜਾਇਆ ਗਿਆ। ਦੋਵਾਂ ਵੇਲਿਆਂ ਦੇ ਸਮਾਗਮ ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤੇ।