- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਰਾ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ

-ਸੰਤ ਨਿਰੰਜਨ ਦਾਸ ਜੀ ਨੇ ਮੱਘਰ ਮਹੀਨਾ ਸਰਵਣ ਕਰਵਾਇਆ
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ
ਡੇਰਾ ਸੱਚਖੰਡ ਬੱਲਾਂ ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਸਰਪ੍ਰਸਤੀ ਹੇਠ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਬਾਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਾਪ ਕੀਤੇ ਗਏ ਤੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਤ ਨਿਰੰਜਨ ਦਾਸ ਜੀ ਵੱਲੋਂ ਸੰਗਤਾਂ ਨੂੰ ਮੱਘਰ ਮਹੀਨੇ ਦੀ ਬਾਣੀ ਤੇ ਮਹੱਤਵ ਸਰਵਣ ਕਰਵਾਇਆ ਗਿਆ। ਇਸ ਉਪਰੰਤ ਸੰਤ ਲੇਖਰਾਜ ਨੂਰਪੁਰ, ਸੰਤ ਪਤਰਮ ਦਾਸ ਜੀ, ਸੇਵਾਦਾਰ ਹਰਦੇਵ ਦਾਸ ਤੇ ਹੋਰਨਾਂ ਵੱਲੋਂ ਕਥਾ ਕੀਰਤਨ ਤੇ ਗੁਰਬਾਣੀ ਦੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗਿਆਨੀ ਕੁਲਵੰਤ ਸਿੰਘ ਕਜਲਾ, ਬਿਰਦੀ ਬ੍ਰਦਰ ਰਾਏਪੁਰ ਵੱਲੋਂ ਵੀ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਡਾ. ਬਲਵੀਰ ਮੰਨਣ, ਡੇਰਾ ਟਰੱਸਟ ਦੇ ਸਕੱਤਰ ਧਰਮਪਾਲ ਸਿਮਕ, ਟਰੱਸਟੀ ਜੋਗਿੰਦਰਪਾਲ ਆਈਆਰਐੱਸ, ਟਰੱਸਟੀ ਨਿਰੰਜਨ ਦਾਸ ਚੀਮਾ, ਸੇਵਾਦਾਰ ਹਰਦੇਵ ਦਾਸ, ਬਾਬਾ ਸੁਖਦੇਵ ਸੁਖੀ ਸਾਬਕਾ ਸਰਪੰਚ ਬੱਲਾਂ, ਸੇਵਾਦਾਰ ਹਰਮੇਸ਼ ਦਾਸ, ਸੇਵਾਦਾਰ ਬਰਿੰਦਰ ਦਾਸ ਬੱਬੂ, ਸੇਵਾਦਾਰ ਦਵਿੰਦਰ ਕੁਮਾਰ ਰਾਏਪੁਰ, ਪ੍ਰਦੀਪ ਕੁਮਾਰ ਸਾਬਕਾ ਸਰਪੰਚ, ਏਐੱਸ ਆਈ ਰਾਮ ਪ੍ਰਕਾਸ਼, ਬੀਕੇ ਮੈਹਿਮੀ, ਸੰਸਾਰ ਚੰਦ ਬਿਆਸ ਪਿੰਡ, ਏਐੱਸਆਈ ਬਲਵਿੰਦਰ ਰਾਮ, ਦੁਨੀ ਚੰਦ, ਸੰਸਾਰ ਚੰਦ ਮੰਨਣ ਆਦਿ ਹਾਜ਼ਰ ਸਨ।