ਹੜਤਾਲ ਕਾਰਨ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਨਗਰ ਪੰਚਾਇਤ ਮਹਿਤਪੁਰ ਦੇ ਸਫਾਈ ਮੁਲਾਜ਼ਮਾਂ ਨੇ ਬੁੱਧਵਾਰ ਨੂੰ ਹੜਤਾਲ ਕਰਦਿਆਂ ਸਫਾਈ ਦਾ ਕੰਮ ਪੂਰੀ ਤਰ੍ਹਾਂ ਠੱਪ ਰੱਖਿਆ। ਹੜਤਾਲ ਕਾਰਨ ਸ਼ਹਿਰ |ਚ ਸਫਾਈ ਪ੍ਰਬੰਧ ਪ੍ਰਭਾਵਿਤ ਰਹੇ ਤੇ ਕੋਈ ਵੀ ਸਫਾਈ ਮੁਲਾਜ਼ਮ ਡਿਊਟੀ ਤੇ ਨਹੀਂ ਗਿਆ।
Publish Date: Wed, 08 Jul 2026 09:30 PM (IST)
Updated Date: Wed, 08 Jul 2026 09:33 PM (IST)
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਨਗਰ ਪੰਚਾਇਤ ਮਹਿਤਪੁਰ ਦੇ ਸਫਾਈ ਮੁਲਾਜ਼ਮਾਂ ਨੇ ਬੁੱਧਵਾਰ ਨੂੰ ਹੜਤਾਲ ਕਰਦਿਆਂ ਸਫਾਈ ਦਾ ਕੰਮ ਪੂਰੀ ਤਰ੍ਹਾਂ ਠੱਪ ਰੱਖਿਆ। ਹੜਤਾਲ ਕਾਰਨ ਸ਼ਹਿਰ |ਚ ਸਫਾਈ ਪ੍ਰਬੰਧ ਪ੍ਰਭਾਵਿਤ ਰਹੇ ਤੇ ਕੋਈ ਵੀ ਸਫਾਈ ਮੁਲਾਜ਼ਮ ਡਿਊਟੀ ਤੇ ਨਹੀਂ ਗਿਆ। ਸਫਾਈ ਮੁਲਾਜ਼ਮ ਨਗਰ ਪੰਚਾਇਤ ਦਫ਼ਤਰ ’ਚ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਮੰਗਾਂ ਨੂੰ ਲਾਗੂ ਕਰਵਾਉਣ ਲਈ ਧਰਨਾ ਦਿੱਤਾ ਤੇ ਰੋਸ ਰੈਲੀ ਕੱਢੀ। ਇਸ ਮੌਕੇ ਯੂਨੀਅਨ ਆਗੂ ਸੁਭਾਸ਼ ਵਾਲਮੀਕਿ, ਓਮ ਪ੍ਰਕਾਸ਼, ਕੇਵਲ ਕਿਸ਼ਨ, ਰਾਮਚਰਨ, ਨਸੀਬ, ਮਨਜੀਤ, ਕਾਂਤਾ ਤੇ ਮੰਜੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਐਲਾਨ ਤਾਂ ਕੀਤਾ ਸੀ ਪਰ ਉਨ੍ਹਾਂ ਨੂੰ ਲਾਗੂ ਕਰਨ ਲਈ ਅਜੇ ਤੱਕ ਲੋੜੀਂਦੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਗਏ। ਇਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ ਤੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਫਾਈ ਮੁਲਾਜ਼ਮ ਹੜਤਾਲ ਤੇ ਬੈਠੇ ਹਨ। ਧਰਨੇ ਨੂੰ ਸੰਬੋਧਨ ਕਰਨ ਲਈ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਵੀ ਪੁੱਜੇ। ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ।