ਹੜਤਾਲ ਕਾਰਨ ਬਾਜ਼ਾਰਾਂ ’ਚ ਲੱਗੇ ਕੂੜੇ ਦੇ ਢੇਰ
ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵੱਲੋਂ ਹੜਤਾਲ ਜਾਰੀ
Publish Date: Fri, 15 May 2026 08:42 PM (IST)
Updated Date: Fri, 15 May 2026 08:45 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਇੱਥੋਂ ਦੀ ਨਗਰ ਪੰਚਾਇਤ ’ਚ ਕੰਮ ਕਰਦੇ ਸਫ਼ਾਈ ਸੇਵਕਾਂ ਵੱਲੋਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ ਕਾਰਨ ਬਾਜ਼ਾਰਾਂ ’ਚ ਕੂੜੇ ਦੇ ਢੇਰ ਲੱਗਦੇ ਜਾ ਰਹੇ ਹਨ। ਸਫਾਈ ਸੇਵਕਾਂ ਵੱਲੋਂ ਇਕੱਠੇ ਹੋ ਕੇ ਨਗਰ ਦੇ ਮੁੱਖ ਬਾਜ਼ਾਰਾਂ ’ਚੋਂ ਲੰਘਦਿਆਂ ਮੰਗਾਂ ਦੀ ਪੂਰਤੀ ਲਈ ਨਾਅਰੇ ਬੁਲੰਦ ਕੀਤੇ ਗਏ। ਬੁਲਾਰਿਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ‘ਆਪ’ ਸਰਕਾਰ ਬਨਾਉਣ ਤੋਂ ਪਹਿਲਾਂ ਮਜ਼ਦੂਰਾਂ ਨਾਲ ਕੀਤੇ ਗਏ ਵਾਅਦਿਆਂ ਦੀ ਯਾਦ ਦਿਵਾਈ ਗਈ ਤੇ ਦੋਸ਼ ਲਾਇਆ ਗਿਆ ਕਿ ਸਰਕਾਰ ਵਾਅਦੇ ਨਿਭਾਉਣ ਵਿਚ ਅਸਫ਼ਲ ਰਹੀ ਹੈ। ਬੁਲਾਰਿਆਂ ਵੱਲੋਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਰਹਿਣ ਲਈ ਕਿਹਾ ਗਿਆ। ਇਸ ਮੌਕੇ ਸੰਦੀਪ ਸਿੰਘ ਨਾਗਪਾਲ , ਰਕੇਸ਼ ਕੁਮਾਰ, ਸੁਰੇਸ਼ ਕੁਮਾਰ, ਸੁਖਵਿੰਦਰ ਸਿੰਘ, ਬਨਵਾਰੀ ਲਾਲ, ਜੈ ਚੰਦ, ਸੰਜੀਵ ਕੁਮਾਰ, ਰਛਪਾਲ ਸਿੰਘ, ਸੁਰਜੀਤ ਸਿੰਘ ਤੇ ਸ਼ੁਭਮ ਵੱਲੋਂ ਵੀ ਸੰਬੋਧਨ ਕੀਤਾ ਗਿਆ।