ਸੰਤ ਲਾਲ ਸਿੰਘ ਜੀ ਦੀ ਬਰਸੀ ਸਮਾਗਮ 14 ਤੋਂ
ਸੀਚੇਵਾਲ ਵਿਖੇ ਸੰਤ ਲਾਲ ਸਿੰਘ ਜੀ ਦੀ 48ਵੀਂ ਸਲਾਨਾ ਬਰਸੀ ਦੇ ਸਮਾਗਮ 14 ਤੋਂ
Publish Date: Thu, 12 Mar 2026 06:10 PM (IST)
Updated Date: Thu, 12 Mar 2026 06:12 PM (IST)

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਨਿਰਮਲ ਕੁਟੀਆ ਸੀਚੇਵਾਲ ਵਿਖੇ ਸੰਤ ਲਾਲ ਸਿੰਘ ਜੀ ਦੀ 48ਵੀਂ ਸਾਲਾਨਾ ਬਰਸੀ 16 ਮਾਰਚ ਨੂੰ ਮਨਾਈ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਇਕ ਓਅੰਕਾਰ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਤੇ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਰਹਿਨੁਮਾਈ ਹੇਠ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਸ਼੍ਰੀਮਾਨ ਸੰਤ ਲਾਲ ਸਿੰਘ ਜੀ ਦੀ 48ਵੀਂ ਸਾਲਾਨਾ ਬਰਸੀ ਮਨਾਈ ਜਾ ਰਹੀ ਹੈ। ਇਸ ਸਬੰਧੀ ਨਿਰਮਲ ਕੁਟਿਆ ਸੀਚੇਵਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਜਾਰੀ ਹੈ। ਉਨਾਂ ਦੱਸਿਆ ਕਿ 14 ਮਾਰਚ ਨੂੰ ਸਵੇਰੇ 8 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 9 ਵਜੇ ਤੋਂ 1 ਵਜੇ ਤੱਕ ਢਾਡੀ ਦਰਬਾਰ ਹੋਵੇਗਾ ਉਪਰੰਤ ਸੰਤ ਬਲਬੀਰ ਸਿੰਘ ਕਥਾ ਕਰਨਗੇ। 15 ਮਾਰਚ ਨੂੰ ਸਵੇਰੇ 9 ਤੋਂ 11 ਵਜੇ ਤੱਕ ਕੀਰਤਨ ਦਰਬਾਰ ਤੇ 11 ਤੋਂ 2 ਵਜੇ ਤੱਕ ਕਵੀ ਦਰਬਾਰ ਕਰਵਾਇਆ ਜਾਵੇਗਾ, ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ ਕਵੀਆਂ ਦਾ ਸਨਮਾਨ ਕਰਨਗੇ। 16 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਵੇਗਾ, ਜਿਸ ’ਚ ਪੰਥ ਪ੍ਰਸਿੱਧ ਢਾਡੀ, ਰਾਗੀ, ਕੀਰਤਨੀ ਤੇ ਕਵੀਸ਼ਰੀ ਜਥਿਆਂ ਤੋਂ ਇਲਾਵਾ ਸੰਤ ਮਹਾਂਪੁਰਸ਼ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਮੁੱਖ ਸਮਾਗਮ ਦੌਰਾਨ 1 ਤੋਂ 2 ਵਜੇ ਤੱਕ ਸੰਤ ਬਲਬੀਰ ਸਿੰਘ ਸੀਚੇਵਾਲ ਕਥਾ ਕਰਨਗੇ। ਸਮਾਗਮ ਦੇ ਸਾਰੇ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।