- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰਤਾਰਪੁਰ 'ਚ ਮਹਾਨ ਸੰਤ ਸੰਮੇਲਨ ਆਯੋਜਿਤ, ਡੇਰਾ ਸੱਚਖੰਡ ਬੱਲਾਂ

ਵਰਿੰਦਰ ਲਵਲੀ, ਪੰਜਾਬੀ ਜਾਗਰਣ, ਕਰਤਾਰਪੁਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪਵਿੱਤਰ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੁਹੱਲਾ ਨਿਊ ਆਰੀਆ ਨਗਰ ਸਥਿਤ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ 16ਵਾਂ ਮਹਾਨ ਸੰਤ ਸੰਮੇਲਨ ਕਰਵਾਇਆ ਗਿਆ। ਸਵੇਰੇ ਅੰਮ੍ਰਿਤ ਬਾਣੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਖੁੱਲੇ ਪੰਡਾਲ 'ਚ ਕਈ ਸੰਤ ਮਹਾਂਪੁਰਸ਼ਾਂ ਨੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸੰਤ ਸੰਮੇਲਨ ਦੌਰਾਨ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਪਦਮ ਸ਼੍ਰੀ 108 ਸੰਤ ਨਿਰੰਜਣ ਦਾਸ ਜੀ ਨੇ ਸ਼ਮੂਲੀਅਤ ਕਰਦਿਆਂ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਕਾਂਗਰਸ ਹਲਕਾ ਇੰਚਾਰਜ ਸੇਵਾ ਮੁਕਤ ਐੱਸਐੱਸਪੀ ਰਜਿੰਦਰ ਸਿੰਘ, ਅਕਾਲੀ ਦਲ ਹਲਕਾ ਇੰਚਾਰਜ ਤਰੁਣ ਰਾਏ, ਬਸਪਾ ਹਲਕਾ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਮਪਾਲ, ਪ੍ਰਧਾਨ ਸਖੀ ਚੰਦ ਤੇ ਨਰੇਸ਼ ਕੁਮਾਰ ਕੁਕੂ ਤੇ ਰਜਿੰਦਰ ਕਲੇਰ ਵੱਲੋਂ ਆਏ ਹੋਏ ਪਤਵੰਤਿਆਂ ਨੂੰ ਸੰਤ ਨਿਰੰਜਨ ਦਾਸ ਜੀ ਪਾਸੋਂ ਸਿਰੋਪਾਓ ਭੇਟ ਕਰਵਾ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਤੇ ਕੌਂਸਲਰ ਸ਼ਾਮ ਸੁੰਦਰਪਾਲ, ਰਾਜ ਕੁਮਾਰ ਅਰੋੜਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਲੰਧਰ, ਸਿਟੀ ਕਾਂਗਰਸ ਪ੍ਰਧਾਨ ਬਾਲ ਮੁਕੰਦ ਬਾਲੀ, ਸੀਨੀਅਰ ਆਪ ਆਗੂ ਜਸਵਿੰਦਰ ਬਬਲਾ, ਦਲਵੀਰ ਸਿੰਘ ਕਾਲਾ ਸਰਪੰਚ ਕਾਹਲਵਾਂ, ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਰੇਨੂ ਸੇਠ, ਜ਼ਿਲ੍ਹਾ ਚੇਅਰਮੈਨ ਕਾਂਗਰਸ ਅਰਵਿੰਦ ਢੰਡਾ, ਮਨਜੀਤ ਸਿੰਘ ਸਾਬਕਾ ਡਾਇਰੈਕਟਰ ਇਨਫੋਟੈਕ, ਸਾਬਕਾ ਕੌਂਸਲਰ ਗੋਪਾਲ ਰਾਏ, ਕੌਂਸਲਰ ਰਾਜਵਿੰਦਰ ਕੌਰ, ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਪੂਜਾ ਥਾਪਾ, ਕੌਂਸਲਰ ਸਤਨਾਮ ਕੌਰ, ਸਕੱਤਰ ਹਰੀਪਾਲ, ਸਰਬਜੀਤ ਬਾਵਾ, ਬਲਵਿੰਦਰ ਬਲ, ਅਸ਼ੋਕ ਕੁਮਾਰ ਆਦਿ ਮੌਜੂਦ ਸੀ।