ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਮਹਾਰਾਜ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
Publish Date: Tue, 06 Jan 2026 08:53 PM (IST)
Updated Date: Tue, 06 Jan 2026 08:53 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਡੇਰਾ ਸੱਚਖੰਡ ਬੱਲਾਂ ਵਿਖੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦਾ 84ਵਾਂ ਜਨਮ ਦਿਹਾੜਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਨਾਮਲੇਵਾ ਸੰਗਤਾਂ ਵੱਲੋਂ ਮਨਾਇਆ ਗਿਆ। ਇਸ ਮੌਕੇ ਪਵਿੱਤਰ ਅੰਮ੍ਰਿਤ ਬਾਣੀ ਦੇ ਜਾਪ ਕੀਤੇ ਗਏ ਤੇ ਸ਼ਰਧਾਲੂ ਸੰਗਤਾਂ ਵੱਲੋਂ ਕੇਕ ਕੱਟ ਕੇ ਖੁਸ਼ੀ ਮਨਾਈ ਗਈ। ਤੜਕੇ ਆਤਿਸ਼ਬਾਜ਼ੀ ਵੀ ਕੀਤੀ ਗਈ। ਸੰਤ ਨਿਰੰਜਨ ਦਾਸ ਮਹਾਰਾਜ ਜੀ ਨੇ ਸੰਗਤਾਂ ਨੂੰ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ ਸੰਤ ਪ੍ਰਦੀਪ ਦਾਸ, ਸੰਤ ਬਾਬਾ ਲੇਖਰਾਜ ਨੂਰਪੁਰ ਵਾਲੇ ਤੇ ਹੋਰ ਸੰਤਾਂ ਵੱਲੋਂ ਪ੍ਰਵਚਨ ਕੀਤੇ ਗਏ। ਇਸ ਮੌਕੇ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ, ਮੰਤਰੀ ਡਾ. ਰਵਜੋਤ, ਕੈਬਨਿਟ ਮੰਤਰੀ ਮਹਿੰਦਰ ਭਗਤ, ਪਵਨ ਕੁਮਾਰ ਟੀਨੂੰ, ਕੇਡੀ ਭੰਡਾਰੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਸਮੇਤ ਕਈ ਰਾਜਨੀਤਿਕ ਤੇ ਸਮਾਜਿਕ ਆਗੂ ਹਾਜ਼ਰ ਰਹੇ। ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।