- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਉਣ ਸਰਪੰਚ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ :
ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਸੀਨੀਅਰ ਆਮ ਆਦਮੀ ਪਾਰਟੀ ਆਗੂ ਤੇ ਸਰਪੰਚ ਹਰਕਮਲ ਸਿੰਘ ਨੇ ਦੇਸ਼-ਵਿਦੇਸ਼ ’ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਗੁਰੂ ਸਾਹਿਬ ਨੇ ਸਮਾਜ ’ਚ ਬਰਾਬਰਤਾ, ਭਾਈਚਾਰਕ ਸਾਂਝ, ਸੱਚਾਈ ਤੇ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਂਦਿਆਂ ਸਮਾਜ ’ਚ ਪਿਆਰ, ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਾਮਨਾ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰਿਆਂ ਦੇ ਜੀਵਨ ’ਚ ਖੁਸ਼ੀਆਂ, ਖੇੜੇ ਤੇ ਸਰਬੱਤ ਦੇ ਭਲੇ ਦੀ ਭਾਵਨਾ ਲੈ ਕੇ ਆਵੇ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਪ੍ਰਕਾਸ਼ ਪੁਰਬ ਤੇ ਫਲਦਾਰ ਸਜਾਵਟੀ ਸ਼ਾਨਦਾਰ ਬੂਟੇ ਸੰਗਤਾਂ ਲਗਾਉਣ!