ਸਰਪੰਚ ਸਾਬਾ ਨੇ ਸਹਿਯੋਗ ਕਰਨ ਦਾ ਦਿੱਤਾ ਭਰੋਸਾ
ਸਰਪੰਚ ਸਾਬਾ ਨੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਦਾ ਦਿੱਤਾ ਭਰੋਸਾ
Publish Date: Wed, 29 Apr 2026 09:24 PM (IST)
Updated Date: Wed, 29 Apr 2026 09:28 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਡੀਐੱਸਪੀ ਸ਼ਾਹਕੋਟ ਵਜੋਂ ਅਹੁਦਾ ਸੰਭਾਲਣ ’ਤੇ ਸਰਵਣ ਸਿੰਘ ਬੱਲ ਪੀਪੀਐੱਸ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਬਲਾਕ ਪ੍ਰਧਾਨ ਤੇ ਪਿੰਡ ਬਾਹਮਣੀਆਂ ਦੇ ਸਰਪੰਚ ਸੁਖਵਿੰਦਰ ਸਿੰਘ ਸਾਬਾ ਦੀ ਅਗਵਾਈ ਹੇਠ ਡੀਐੱਸਪੀ ਨੂੰ ਗੁਲਦਸਤਾ ਭੇਟ ਕੀਤਾ ਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਗੱਲਬਾਤ ਕਰਦਿਆਂ ਸਰਪੰਚ ਸੁਖਵਿੰਦਰ ਸਿੰਘ ਸਾਬਾ ਨੇ ਕਿਹਾ ਕਿ ਡੀਐੱਸਪੀ ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਇਲਾਕੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਹੋਰ ਬਿਹਤਰ ਹੋਵੇਗੀ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ। ਸਰਪੰਚ ਸਾਬਾ ਨੇ ਡੀਐੱਸਪੀ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਅਤੇ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕੀਤਾ ਜਾਵੇਗਾ। ਡੀਐੱਸਪੀ ਸਰਵਣ ਸਿੰਘ ਬੱਲ ਨੇ ਕਿਹਾ ਕਿ ਸ਼ਾਹਕੋਟ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣਾ, ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨਾ ਅਤੇ ਆਮ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਆਮ ਜਨਤਾ ਲਈ ਹਮੇਸ਼ਾ ਹਾਜ਼ਰ ਹੈ ਤੇ ਕਿਸੇ ਵੀ ਗੈਰ-ਕਾਨੂੰਨੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਮਨਦੀਪ ਸਿੰਘ ਬਲਾਕ ਕੋਆਰਡੀਨੇਟਰ, ਜਸਵਿੰਦਰ ਰਾਮ ਬਲਾਕ ਸੰਮਤੀ ਮੈਂਬਰ, ਗੁਰਦੀਪ ਸਿੰਘ ਐਦਲਪੁਰ ਆਦਿ ਹਾਜ਼ਰ ਸਨ।