ਪੇਸ਼ਕਾਰੀਆਂ ਰਾਹੀਂ ਧਰਤੀ ਸੰਭਾਲਣ ਦਾ ਦਿੱਤਾ ਸੁਨੇਹਾ
ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਧਰਤੀ ਬਚਾਓ ਦਿਵਸ ਮਨਾਇਆ
Publish Date: Wed, 22 Apr 2026 08:04 PM (IST)
Updated Date: Wed, 22 Apr 2026 08:07 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਦੇ ਜੂਨੀਅਰ ਤੇ ਸੀਨੀਅਰ ਵਿੰਗ ’ਚ ਧਰਤੀ ਬਚਾਓ ਦਿਵਸ ਮਨਾਇਆ ਗਿਆ। ਇਸ ਮੌਕੇ ਖਾਸ ਪ੍ਰਾਰਥਨਾ ਸਭਾ ਕਰਵਾਈ ਗਈ। ਵਿਦਿਆਰਥੀਆਂ ਵੱਲੋਂ ਧਰਤੀ ਦੀ ਵਰਤਮਾਨ ਸਥਿਤੀ ਨੂੰ ਧਿਆਨ ’ਚ ਰੱਖਦਿਆਂ ਇਸ ਦੀ ਸੁਰੱਖਿਆ ਲਈ ਕਵਿਤਾਵਾਂ, ਭਾਸ਼ਣ, ਨਾਟਕ, ਸਲੋਗਨ ਤੇ ਪੋਸਟਰ ਬਣਾ ਕੇ ਧਰਤੀ ਦੀ ਸੰਭਾਲ ਤੇ ਵਾਤਾਵਰਨ ਬਚਾਉਣ ਲਈ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਕਿੰਡਰ-ਗਾਰਟਨ ਦੇ ਬੱਚਿਆਂ ਵੱਲੋਂ ਮੌਨ ਨਾਟਕ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸਕੂਲ ਕੈਂਪਸ ’ਚ ਪੌਦੇ ਲਾਏ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਅਪਰਣਾ ਮਹਿਤਾ, ਵਾਇਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਸੰਭਾਲ ਕਰਨ ਤੇ ਵਾਤਾਵਰਨ ਪ੍ਰਤੀ ਮੌਲਿਕ ਜ਼ਿੰਮੇਵਾਰੀ ਪ੍ਰਤੀ ਸੁਚੇਤ ਰਹਿਣ ਲਈ ਉਤਸ਼ਾਹਿਤ ਕੀਤਾ।