ਸੂਬੇ ’ਚ ਕਾਨੂੰਨ ਵਿਵਸਥਾ ਕਮਜ਼ੋਰ ਹੋਈ : ਸੁਖਬੀਰ ਬਾਦਲ
ਗੁਰਾਇਆ ’ਚ ‘ਪੰਜਾਬ ਬਚਾਓ’ ਕੱਢੀ
Publish Date: Thu, 26 Mar 2026 10:15 PM (IST)
Updated Date: Thu, 26 Mar 2026 10:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਾਇਆ : ਹਲਕਾ ਫਿਲੌਰ ਦੇ ਸ਼ਹਿਰ ਗੁਰਾਇਆ ਦੀ ਦਾਣਾ ਮੰਡੀ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ’ ਰੈਲੀ ਕੱਢੀ, ਜਿਸ ’ਚ ਹਜ਼ਾਰਾਂ ਵਰਕਰਾਂ ਨੇ ਹਿੱਸਾ ਲਿਆ। ਰੈਲੀ ਦੀ ਅਗਵਾਈ ਹਲਕਾ ਇੰਚਾਰਜ ਬਲਦੇਵ ਸਿੰਘ ਖਹਿਰਾ ਨੇ ਕੀਤੀ, ਜਦਕਿ ਮੁੱਖ ਬੁਲਾਰੇ ਵਜੋਂ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮਲ ਹੋਏ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਕਾਂਗਰਸ ਪਾਰਟੀ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂ 'ਤੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਤੇ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਕਾਫੀ ਕਮਜ਼ੋਰ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਿਨ ਦਿਹਾੜੇ ਲੁੱਟ-ਖੋਹ ਤੇ ਧਮਕੀਆਂ ਦੇ ਮਾਮਲੇ ਵੱਧ ਰਹੇ ਹਨ, ਜਿਸ ਕਾਰਨ ਵਪਾਰੀ ਤੇ ਪਿੰਡਾਂ ਦੇ ਸਰਪੰਚ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਲੋਕਾਂ ਲਈ ਵੱਡੀਆਂ ਭਲਾਈ ਯੋਜਨਾਵਾਂ ਲਿਆਂਦੀਆਂ ਜਾਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਹਰ ਘਰ ਨੂੰ 30 ਕਿਲੋ ਕਣਕ ਦਿੱਤੀ ਜਾਵੇਗੀ, ਰੁਜ਼ਗਾਰ ਲਈ 10 ਲੱਖ ਰੁਪਏ ਤੱਕ ਬਿਨਾਂ ਵਿਆਜ ਕਰਜ਼ਾ ਦਿੱਤਾ ਜਾਵੇਗਾ ਤੇ ਵਿਆਹ ਦੀ ਸ਼ਗਨ ਸਕੀਮ ਤਹਿਤ ਇਕ ਲੱਖ ਰੁਪਏ ਦੀ ਮਦਦ ਕੀਤੀ ਜਾਵੇਗੀ। ਰੈਲੀ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਜਥੇਦਾਰ ਹਰਜਿੰਦਰ ਸਿੰਘ ਲੱਲੀਆਂ, ਗੁਰਾਇਆ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਸੰਧੂ, ਜਥੇਦਾਰ ਮਹਾਂ ਸਿੰਘ ਰਸੂਲਪੁਰ, ਹਰਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਮੋਹਨ ਲਾਲ (ਬੰਗਾ), ਕੇ.ਐੱਸ. ਮੱਖਣ (ਨਕੋਦਰ) ਸਮੇਤ ਕਈ ਆਗੂ ਮੌਜੂਦ ਸਨ।
ਇਸ ਤੋਂ ਇਲਾਵਾ ਮੁਖਤਿਆਰ ਸਿੰਘ ਗਹੀਰ, ਪ੍ਰੇਮ ਸਿੰਘ ਰਾਣਾ, ਕੁਲਦੀਪ ਸਿੰਘ ਸੈਭੀ, ਬਲਵਿੰਦਰ ਸਿੰਘ ਕੁੰਦੀ, ਸੁਖਵਿੰਦਰ ਸਿੰਘ ਕੁੰਦੀ, ਜੀਵਨ ਸੱਗੂ, ਸੁਰਿੰਦਰ ਸਿੰਘ ਘੁਟੌੜਾ, ਹਰਪ੍ਰੀਤ ਸਿੰਘ ਲਵਲੀ, ਡਾ. ਹਰਗੁਣ, ਰਣਜੀਤ ਸਿੰਘ ਬਿਰਦੀ, ਸਾਬਕਾ ਕੌਂਸਲਰ ਬਾਲ ਕ੍ਰਿਸ਼ਨ ਬਾਲਾ, ਸਿਮਰਨਜੀਤ ਸਿੰਘ ਸਿਮੀ, ਨਰਿੰਦਰ ਸਿੰਘ, ਪਰਮਜੀਤ ਸਿੰਘ ਢਿੱਲੋਂ, ਮਲਕੀਤ ਸਿੰਘ ਢਿੱਲੋਂ, ਮਨਜਿੰਦਰ ਸਿੰਘ ਢਿੱਲੋਂ, ਇੰਦਰਪਾਲ ਸਿੰਘ, ਰੋਹਿਤ ਸੁਆਨ, ਜਸਵੰਤ ਰਾਏ, ਸੋਨੂ ਸੁਆਨ ਤੇ ਹੋਰ ਆਗੂਆਂ ਤੇ ਵਰਕਰਾਂ ਨੇ ਭਾਰੀ ਗਿਣਤੀ ’ਚ ਹਾਜ਼ਰੀ ਲਗਵਾਈ।