ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ
ਸ.ਸੀ.ਸੈਕੰ.ਸਕੂਲ ਢੱਡਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ, ਵਿਦਿਆਰਥੀਆਂ ਦਾ ਕੀਤਾ ਸਨਮਾਨ
Publish Date: Tue, 21 Apr 2026 06:58 PM (IST)
Updated Date: Tue, 21 Apr 2026 07:01 PM (IST)

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਟ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਆਏ ਅੱਠਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਗੱਲਬਾਤ ਕਰਦੇ ਹੋਏ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦੌਰਾਨ ਅੰਗਰੇਜ਼ੀ ਮਾਧਿਅਮ ’ਚ ਪੇਪਰ ਦਿੱਤੇ ਤੇ 95 ਫੀਸਦੀ ਤੱਕ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਰੋਹਨ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਵਿਦਿਆਰਥਣ ਪਲਕ ਨੇ 92 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਵਿਦਿਆਰਥਣ ਸਿਮਰਨ ਨੇ 91 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜ ਵਿਦਿਆਰਥੀਆਂ ਨੇ 500 ਤੋਂ ਵੱਧ ਅੰਕ ਪ੍ਰਾਪਤ ਕੀਤੇ ਤੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਕਿਹਾ ਕੀ ਇਸ ਸ਼ਾਨਦਾਰ ਨਤੀਜੇ ਪਿੱਛੇ ਜਿੱਥੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਹੈ, ਉੱਥੇ ਹੀ ਅਧਿਆਪਕਾਂ ਵੱਲੋਂ ਦਿੱਤੀ ਸੇਧ ਨੂੰ ਵੀ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਅੰਤ ’ਚ ਉਨ੍ਹਾਂ ਵਿਦਿਆਰਥੀਆਂ ਤੇ ਮਾਣ ਕਰਦਿਆਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਭਵਿੱਖ ’ਚ ਵੀ ਪੜ੍ਹਾਈ ਚ ਬਿਹਤਰੀਨ ਪ੍ਰਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਸਟਾਫ ਨੂੰ ਵਧਾਈ ਦਿੱਤੀ।