ਅਧਿਆਪਕਾਂ ਦੀਆਂ ਡਿਊਟੀਆਂ ਲੱਗਣ ਕਾਰਨ ਸਕੂਲ ਰਹਿਣਗੇ ਖ਼ਾਲੀ
ਮਰਦਮਸ਼ੁਮਾਰੀ 'ਚ ਵੱਡੇ ਪੱਧਰ ਤੇ ਅਧਿਆਪਕਾਂ ਦੀਆਂ ਡਿਊਟੀਆਂ ਲੱਗਣ ਕਾਰਨ ਸਕੂਲ ਰਹਿਣਗੇ ਖਾਲੀ
Publish Date: Tue, 14 Apr 2026 09:01 PM (IST)
Updated Date: Tue, 14 Apr 2026 09:03 PM (IST)

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਸਕੂਲਾਂ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ’ਚ ਹੀ ਸਰਕਾਰ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਤੋਂ ਦੂਰ ਕਰ ਦਿੱਤਾ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਮੀਟਿੰਗ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਈ ਮਹੀਨੇ ਸ਼ੁਰੂ ਹੋਣ ਵਾਲੀ ਮਰਦਮਸ਼ੁਮਾਰੀ ’ਚ ਵੱਡੀ ਗਿਣਤੀ ’ਚ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ, ਇਹ ਕੰਮ ਫਰਵਰੀ 2027 ਤੱਕ ਚੱਲੇਗੀ। ਇਸ ਕਾਰਨ ਅਧਿਆਪਕ ਅਪ੍ਰੈਲ ਮਹੀਨੇ ਤੋਂ ਹੀ ਮਰਦਮਸ਼ੁਮਾਰੀ ਦੀਆਂ ਟ੍ਰੇਨਿਗਾਂ ’ਚ ਉਲਝ ਕੇ ਸਕੂਲਾਂ ਤੋਂ ਦੂਰ ਹੋ ਜਾਣਗੇ। ਆਗੂਆਂ ਨੇ ਕਿਹਾ ਕਿ ਜ਼ਿੰਮੇਵਾਰੀਆਂ ਤੇ ਅਧਿਆਪਕਾਂ ਵੱਲੋਂ ਨਵੇਂ ਦਾਖਲ ਕੀਤੇ ਬੱਚਿਆਂ ਦੇ ਮਾਪੇ ਦੁਚਿੱਤੀ ’ਚ ਹਨ ਕਿ ਅਧਿਆਪਕ ਸਕੂਲਾਂ ਚ ਪੜ੍ਹਾਉਣ ਦੀ ਥਾਂ ਵਾਧੂ ਦੇ ਕੰਮਾਂ ’ਚ ਉਲਝਾ ਰੱਖੇ ਹਨ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਖਵਿੰਦਰਪ੍ਰੀਤ ਸਿੰਘ, ਜ਼ਿਲ੍ਹਾ ਸਕੱਤਰ ਅਵਤਾਰ ਲਾਲ, ਵਿੱਤ ਸਕੱਤਰ ਅੰਮ੍ਰਿਤਪਾਲ ਸਿੰਘ, ਗੌਰਵ ਕੁਮਾਰ ਤੇ ਨਰਿੰਦਰ ਕੁਮਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਰਦਮ ਸ਼ੁਮਾਰੀ ਦਾ ਕੰਮ ਕੇਂਦਰ ਸਰਕਾਰ ਦਾ ਹੈ। ਇਸ ਲਈ ਇਸ ਕੰਮ ’ਚ ਸਾਰੇ ਵਿਭਾਗਾਂ ਦੀਆਂ ਡਿਊਟੀਆਂ ਅਨੁਪਾਤ ਦੇ ਅਧਾਰ ਤੇ ਲਗਾਈਆਂ ਜਾਣ।