ਸਕੂਲਾਂ ਦਾ ਮਿਆਰ ਚੁੱਕਣ ਲਈ ਸਰਕਾਰ ਵਚਨਬੱਧ
ਸਿੱਖਿਆ ਕ੍ਰਾਂਤੀ ਤਹਿਤ ਹਲਕਾ ਫਿਲੌਰ ’ਚ ਸਕੂਲਾਂ ’ਚ ਸਾਇੰਸ ਤੇ ਜਨਰਲ ਰੂਮਾਂ ਦਾ ਉਦਘਾਟਨ
Publish Date: Mon, 20 Apr 2026 07:58 PM (IST)
Updated Date: Mon, 20 Apr 2026 08:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਾਇਆ : ਸਿੱਖਿਆ ਕ੍ਰਾਂਤੀ ਤਹਿਤ ਹਲਕਾ ਫਿਲੌਰ ਦੇ ਪਿੰਡ ਗੁਹਾਵਰ ਤੇ ਬੜਾ ਪਿੰਡ ਦੇ ਸਰਕਾਰੀ ਸਕੂਲਾਂ ’ਚ ਨਵੇਂ ਸਾਇੰਸ ਰੂਮਾਂ ਤੇ ਜਨਰਲ ਰੂਮਾਂ ਦਾ ਉਦਘਾਟਨ ਕੀਤਾ ਗਿਆ। ਇਹ ਉਦਘਾਟਨ ਆਮ ਆਦਮੀ ਪਾਰਟੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਪ੍ਰਦੀਪ ਦੁੱਗਲ ਵੱਲੋਂ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਪ੍ਰਿੰਸੀਪਲ ਪ੍ਰੇਮ ਕੁਮਾਰ ਤੇ ਪ੍ਰਦੀਪ ਦੁੱਗਲ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੇ ਪੰਜਾਬ ’ਚ ਇਸ ਤਰ੍ਹਾਂ ਦੇ ਵਿਕਾਸੀ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਧੁਨਿਕ ਸਾਇੰਸ ਲੈਬਾਂ ਤੇ ਸੁਵਿਧਾਜਨਕ ਕਲਾਸਰੂਮਾਂ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਕਰਨ ’ਚ ਮਦਦ ਮਿਲੇਗੀ। ਉਨ੍ਹਾਂ ਹੋਰ ਕਿਹਾ ਕਿ ਇਸ ਯੋਜਨਾ ਰਾਹੀਂ ਪੇਂਡੂ ਖੇਤਰਾਂ ਦੇ ਸਕੂਲਾਂ ’ਚ ਵੀ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਮੇਲਾ ਸਿੰਘ ਰੁੜਕਾ, ਸੋਸ਼ਲ ਮੀਡੀਆ ਪ੍ਰਧਾਨ ਕਰਨ ਫਾਂਡੇ, ਸੁਖਵਿੰਦਰ ਸਿੰਘ ਸੁੱਖਾ, ਤਰਲੋਕ ਸਿੰਘ ਵਿਰਕ ਤੇ ਮਨਦੀਪ ਰਾਏ ਸਮੇਤ ਹੋਰ ਆਗੂ ਵੀ ਹਾਜ਼ਰ ਸਨ।