- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟਰੀ ਚਾਲਕ ਗੰਭੀਰ ਜ਼ਖ਼ਮੀ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸ਼ਾਹਕੋਟ-ਮਲਸੀਆਂ ਮੁੱਖ ਮਾਰਗ ’ਤੇ ਭਜਨ ਢਾਬੇ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਸਕੂਟਰੀ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪੱਤੋ ਕਲਾਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਸਕੂਟਰ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਮਲਸੀਆਂ ਨੇੜੇ ਭਜਨ ਢਾਬੇ ਕੋਲ ਪੁੱਜਾ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਦੌਰਾਨ ਸਕੂਟਰੀ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁੱਜੇ ਕਾਂਸਟੇਬਲ ਮਨਪ੍ਰੀਤ ਸਿੰਘ ਤੇ ਕਾਂਸਟੇਬਲ ਹੀਰਾ ਨੇ ਤੁਰੰਤ ਜ਼ਖ਼ਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸ਼ਾਹਕੋਟ ’ਚ ਦਾਖ਼ਲ ਕਰਵਾਇਆ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਜ਼ਖ਼ਮੀ ਦੇ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਚੌਕੀ ਮਲਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਟੱਕਰ ਮਾਰ ਕੇ ਫ਼ਰਾਰ ਹੋਏ ਅਣਪਛਾਤੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।