ਐੱਸਡੀਐੱਮ ਬੈਂਸ ਨੇ ਸੰਭਾਲਿਆ ਅਹੁਦਾ
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ,
Publish Date: Mon, 23 Feb 2026 10:13 PM (IST)
Updated Date: Mon, 23 Feb 2026 10:16 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਆਦਮਪੁਰ ਸਬ ਡਿਵੀਜ਼ਨ ਵਿਖੇ ਬਤੌਰ ਐੱਸ.ਡੀ.ਐੱਮ ਲਾਲ ਵਿਸ਼ਵਾਸ ਬੈਂਸ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਨਕੋਦਰ ਵਿਖੇ ਤਾਇਨਾਤ ਸਨ। ਇਸ ਮੌਕੇ ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਸਬ ਡਵੀਜ਼ਨ ਆਦਮਪੁਰ ਅੰਦਰ ਲੋਕਾਂ ਦੀ ਸੇਵਾ ਪੂਰੀ ਤਰਜੀਹ ਦਿੱਤੀ ਜਾਵੇਗੀ ਤੇ ਕਾਨੂੰਨ ਅਨੁਸਾਰ ਸਾਰੇ ਕੰਮ ਪਾਰਦਰਸ਼ਿਤਾ ਨਾਲ ਹੋਣਗੇ ਤੇ ਓਹ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ। ਇਸ ਮੌਕੇ ਉਨ੍ਹਾਂ ਸਾਰਿਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਬ-ਡਵੀਜ਼ਨ ਅੰਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਨੂੰ ਪੂਰੀ ਤਰਾਂ ਨਾਲ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦਾ ਮੁੱਢਲਾ ਕੰਮ ਹੋਵੇਗਾ ਤੇ ਉਹ ਸਾਰੇ ਸਬ ਡਵੀਜ਼ਨ ਪ੍ਰਸ਼ਾਸਨ ਤੋਂ ਵੀ ਆਸ ਕਰਦੇ ਹਾਂ ਕਿ ਲੋਕਾਂ ਨੂੰ ਕਿਸੇ ਵੀ ਕੰਮ ਲਈ ਖੱਜਲ ਨਹੀਂ ਹੋਣਾ ਪਵੇਗਾ ਅਤੇ ਬਿਨਾਂ ਭੇਦਭਾਵ ਸਾਰੇ ਕੰਮ ਕਾਨੂੰਨ ਅਨੁਸਾਰ ਪੂਰੇ ਕੀਤੇ ਜਾਣਗੇ। ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲੇਰਨਸ ਨੀਤੀ ਨੂੰ ਪੂਰੀ ਤਰਾਂ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਕੰਮ ਅੰਦਰ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੇਵਾ ਲਈ ਇਹ ਹਰ ਵੇਲੇ ਹਾਜ਼ਰ ਹਨ।