ਚੈਕਿੰਗ ਦੌਰਾਨ 10 ਵਾਹਨਾਂ ਦੇ ਕੱਟੇ ਚਲਾਨ
ਐੱਸਡੀਐੱਮ ਨੇ ਸੜਕ ਸੁਰੱਖਿਆ ਮਹੀਨੇ ਤਹਿਤ ਚੈਕਿੰਗ ਦੌਰਾਨ 10 ਵਾਹਨਾਂ ਦੇ ਕੱਟੇ ਚਲਾਨ
Publish Date: Tue, 20 Jan 2026 07:40 PM (IST)
Updated Date: Tue, 20 Jan 2026 07:42 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸੜਕ ਸੁਰੱਖਿਆ ਮਹੀਨੇ ਤਹਿਤ ਸ਼ਾਹਕੋਟ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤੀ ਵਰਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮੰਗਲਵਾਰ ਨੂੰ ਐੱਸਡੀਐੱਮ ਸ਼ੁਭੀ ਆਂਗਰਾ ਨੇ ਖੁਦ ਮੌਕੇ ‘ਤੇ ਪਹੁੰਚ ਕੇ ਢੰਡੋਵਾਲ ਰੋਡ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਐੱਸਡੀਐੱਮ ਦੀ ਅਗਵਾਈ ‘ਚ ਪੁਲਿਸ ਟੀਮ ਵੱਲੋਂ ਨਾਕਾਬੰਦੀ ਦੌਰਾਨ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਮੌਕੇ ’ਤੇ ਹੀ 10 ਚਲਾਨ ਕੱਟੇ ਗਏ। ਇਸ ਮੌਕੇ ਐੱਸਡੀਐੱਮ ਸ਼ੁਭੀ ਆਂਗਰਾ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਸੜਕ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਹਰ ਵਾਹਨ ’ਤੇ ਰਿਫਲੈਕਟਰ ਲੱਗੇ ਹੋਣੇ ਲਾਜ਼ਮੀ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਰ ਦੌਰਾਨ ਆਪਣੇ ਵਾਹਨਾਂ ਦੇ ਪੂਰੇ ਕਾਗਜ਼ਾਤ ਨਾਲ ਰੱਖਣ ਅਤੇ ਦੋਪਹੀਆ ਵਾਹਨ ਚਾਲਕ ਹੈਲਮੇਟ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।