ਐੱਸਡੀਐੱਮ ਵੱਲੋਂ ਨਾੜ ਨਾ ਸਾੜਨ ਦੀ ਅਪੀਲ
ਐੱਸਡੀਐੱਮ ਫਿਲੌਰ ਵੱਲੋਂ ਕਿਸਾਨਾਂ ਨਾਲ ਮੀਟਿੰਗ, ਕਣਕ ਦੀ ਨਾੜ ਨਾ ਸਾੜਨ ਦੀ ਅਪੀਲ
Publish Date: Fri, 24 Apr 2026 07:05 PM (IST)
Updated Date: Fri, 24 Apr 2026 07:07 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਦੀਪਕ ਭਾਟੀਆ, ਐੱਸਡੀਐੱਮ ਫਿਲੌਰ ਵੱਲੋਂ ਮਾਰਕੀਟ ਕਮੇਟੀ ਦਫ਼ਤਰ ਫਿਲੌਰ ’ਚ ਇਲਾਕੇ ਦੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਖਾਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਣਕ ਦੀ ਖਰੀਦ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਦੀਪਕ ਭਾਟੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਨਾੜ ਨੂੰ ਅੱਗ ਲਾ ਕੇ ਨਾ ਸਾੜਿਆ ਜਾਵੇ। ਉਨ੍ਹਾਂ ਕਿਹਾ ਕਿ ਨਾੜ ਸਾੜਨ ਨਾਲ ਜਾਨਵਰਾਂ ਤੇ ਕੀੜਿਆਂ ਨੂੰ ਨੁਕਸਾਨ ਪੁੱਜਦਾ ਹੈ, ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਤੇ ਧੂੰਏਂ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਨਕਾਰਾਤਮਕ ਅਸਰ ਪੈਂਦਾ ਹੈ। ਕਿਸਾਨਾਂ ਨੇ ਭਰੋਸਾ ਦਿਵਾਇਆ ਕਿ ਉਹ ਕਣਕ ਦੀ ਨਾੜ ਨੂੰ ਅੱਗ ਨਹੀਂ ਲਾਉਣਗੇ ਤੇ ਵਾਤਾਵਰਨ ਦੀ ਸੰਭਾਲ ਲਈ ਸਹਿਯੋਗ ਦੇਣਗੇ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਰੋਸ਼ਨ ਲਾਲ ਰੋਸ਼ੀ, ਸਕੱਤਰ ਦਲਵੀਰ ਸਿੰਘ, ਖੇਤੀਬਾੜੀ ਅਫਸਰ ਡਾ. ਲਖਵੀਰ ਸਿੰਘ, ਆੜਤੀਆ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ ਗੁਲਸ਼ਨ ਕੁਮਾਰ ਆਹੂਜਾ, ਦਾਣਾ ਮੰਡੀ ਅੱਪਰਾ ਦੇ ਪ੍ਰਧਾਨ ਸੁਰਿੰਦਰ ਸਿੰਘ ਲੋਹਗੜ, ਦਲਜੀਤ ਕੌਰ, ਨਿਰਮਲ ਸਿੰਘ, ਇਕਬਾਲ ਸਿੰਘ ਲੱਲੀਆਂ ਸਮੇਤ ਹੋਰ ਕਿਸਾਨ ਮੌਜੂਦ ਸਨ।