ਪਿ੍ਰਤਪਾਲ ਸਿੰਘ, ਸ਼ਾਹਕੋਟ/ਮਲਸੀਆਂ : ਪੀਸੀਐੱਸ ਰਿਸ਼ਭ ਬਾਂਸਲ ਨੇ ਐੱਸਡੀਐੱਮ ਸ਼ਾਹਕੋਟ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ, ਉਹ ਅਸਿਸਟੈਂਟ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਵਜੋਂ ਸੇਵਾਵਾਂ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਐੱਸਡੀਐੱਮ ਫਿਲੌਰ ਅਮਨਪਾਲ ਸਿੰਘ ਕੋਲ ਸਬ-ਡਵੀਜ਼ਨ ਸ਼ਾਹਕੋਟ ਦਾ ਵਾਧੂ ਚਾਰਜ ਸੀ। ਚਾਰਜ ਸੰਭਾਲਣ ਤੋਂ ਬਾਅਦ ਐੱਸਡੀਐੱਮ ਰਿਸ਼ਭ ਬਾਂਸਲ ਵੱਲੋਂ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਐੱਸਡੀਐੱਮ ਬਾਂਸਲ ਨੇ ਕਿਹਾ ਕਿ ਸ਼ਾਹਕੋਟ ਹਲਕੇ 'ਚ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ, ਜ਼ਿਮਨੀ ਚੋਣ ਕਾਰਨ ਜ਼ਿਲ੍ਹੇ 'ਚ ਚੋਣ ਜ਼ਾਬਤਾ ਲਾਗੂ ਹੋਣ ਕਰ ਕੇ ਉਨ੍ਹਾਂ ਵੱਲੋਂ ਸਰਕਾਰੀ ਇਮਾਰਤਾਂ ਤੋਂ ਸਿਆਸੀ ਆਗੂਆਂ ਦੇ ਤਸਵੀਰਾਂ ਵਾਲੇ ਹੋਰਡਿੰਗ, ਬੋਰਡ ਤੇ ਪੋਸਟਰ ਹਟਵਾਉਣ ਦੇ ਹੁਕਮ ਸਬੰਧਤ ਵਿਭਾਗ ਦੇ ਅਧਿਕਾਰੀ ਨੂੰ ਜਾਰੀ ਕੀਤੇ ਗਏ ਹਨ। ਐੱਸਡੀਐੱਮ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਬ ਡਵੀਜ਼ਨ ਸ਼ਾਹਕੋਟ ਦੇ ਦਫ਼ਤਰਾਂ 'ਚ ਕੰਮ ਕਰਵਾਉਣ 'ਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਮੁਖਤਿਆਰ ਸਿੰਘ ਥਿੰਦ ਜੂਨੀਅਰ ਸਹਾਇਕ, ਅੰਕਿਤ ਗੁਪਤਾ ਸਟੈਨੋ, ਸੁਖਜੀਤ ਸਿੰਘ, ਅਮਨ ਮਹਾਜਨ, ਜਸਪਾਲ ਸਿੰਘ ਮਿਗਲਾਨੀ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।