ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਐੱਸਡੀਐੱਮ ਵੱਲੋਂ ਕਾਰਵਾਈ
Publish Date: Mon, 19 Jan 2026 07:53 PM (IST)
Updated Date: Mon, 19 Jan 2026 07:54 PM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਸ਼ਹਿਰ ’ਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਲਈ ਪ੍ਰਸ਼ਾਸਨ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ, ਸੜਕ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਜਾਣਗੇ। ਐੱਸਡੀਐੱਮ ਲਾਲ ਵਿਸ਼ਵਾਸ ਬੈਂਸ ਨੇ ਕਿਹਾ ਕਿ ਸ਼ਹਿਰ ’ਚ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਜੋ ਵੀ ਚਾਲਕ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ, ਉਸ ਦੇ ਚਲਾਨ ਤੁਰੰਤ ਜਾਰੀ ਕੀਤੇ ਜਾਣਗੇ। ਸੋਮਵਾਰ ਨੂੰ ਪੁਲਿਸ ਦੇ ਸਹਿਯੋਗ ਨਾਲ ਤਕਰੀਬਨ 15 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ। ਉਪ-ਮੰਡਲ ਮੈਜਿਸਟਰੇਟ ਨੇ ਇਹ ਵੀ ਦੱਸਿਆ ਕਿ ਉਹ ਸਕੂਲਾਂ ਦੇ ਨੁਮਾਇੰਦਿਆਂ ਨਾਲ ਸਮੇਂ-ਸਮੇਂ ਤੇ ਬੈਠਕਾਂ ਕਰਦੇ ਰਹਿੰਦੇ ਹਨ, ਜਿੱਥੇ ਸੇਫ ਸਕੂਲ ਵਾਹਨ ਸਕੀਮ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਜਾਂਦੀ ਹੈ। ਉਪ-ਮੰਡਲ ਮੈਜਿਸਟਰੇਟ ਨੇ ਨਗਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕ ਯਾਤਾਇਤ ਦੇ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।