ਦੂਜਾ ਆਲ ਓਪਨ ਕਬੱਡੀ ਕੱਪ 1 ਨੂੰ
ਪਿੰਡ ਮਨਸੂਰਪੁਰ ਵਿਖੇ ਦੂਜਾ ਆਲ ਓਪਨ ਕਬੱਡੀ ਕੱਪ 1 ਮਾਰਚ ਨੂੰ
Publish Date: Sun, 08 Feb 2026 06:19 PM (IST)
Updated Date: Sun, 08 Feb 2026 06:20 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪਿੰਡ ਮਨਸੂਰਪੁਰ ਵਿਖੇ ਯੰਗ ਮਨਿਸਟਰੀ ਸਪੋਰਟਸ ਕਲੱਬ ਵੱਲੋਂ ਦੂਜਾ ਆਲ ਓਪਨ ਕਬੱਡੀ ਕੱਪ 1 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਇਹ ਕਬੱਡੀ ਟੂਰਨਾਮੈਂਟ ਐੱਨਆਰਆਈਜ਼, ਨਗਰ ਪੰਚਾਇਤ, ਸਮੂਹ ਨਗਰ ਵਾਸੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਦਲਜੀਤ ਸਿੰਘ, ਚੇਅਰਮੈਨ ਅਮਰੀਕ ਸਿੰਘ ਨੰਬਰਦਾਰ, ਮੱਖਣ ਸਿੰਘ, ਹਰਦੀਪ ਸਿੰਘ ਸਿੱਧੂ, ਜੁਝਾਰ ਸਿੰਘ ਸੈਕਟਰੀ, ਕੁਲਦੀਪ ਸਿੰਘ ਬੱਲੀ, ਹਰਦੀਪ ਸਿੰਘ ਧਾਲੀਵਾਲ ਆਦਿ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਬੱਡੀ ਕੱਪ ਵਿਸ਼ਾਲ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਜੇਤੂ ਟੀਮ ਨੂੰ 1 ਲੱਖ ਰੁਪਏ ਤੇ ਉਪ ਜੇਤੂ ਟੀਮ ਨੂੰ 75 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਇਸ ਤੋਂ ਇਲਾਵਾ ਮੈਚਾਂ ਦੌਰਾਨ ਬੈਸਟ ਰੇਡਰ ਤੇ ਬੈਸਟ ਜਾਫੀ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਕਬੱਡੀ ਕੱਪ ’ਚ ਸੱਦੀਆਂ ਟੀਮਾਂ ਨੂੰ ਹੀ ਹਿੱਸਾ ਲੈਣ ਦਾ ਮੌਕਾ ਦਿੱਤਾ ਜਾਵੇਗਾ। ਟੂਰਨਾਮੈਂਟ ਦੌਰਾਨ ਲੜਕੀਆਂ ਦਾ ਸੌ ਮੈਚ ਵੀ ਕਰਵਾਇਆ ਜਾਵੇਗਾ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਇਸ ਮੌਕੇ ਪਰਮਜੀਤ ਕੌਰ ਸਰਪੰਚ, ਕਮਲਜੀਤ ਕੌਰ ਪੰਚ, ਬੱਬੀ ਪੰਚ, ਸੁੱਚਾ ਰਾਮ ਨੰਬਰਦਾਰ, ਜਸਵੀਰ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਮੱਖਣ ਸਿੰਘ, ਗਿੰਦਰੀ, ਬਲਵੀਰ ਸਿੰਘ ਪੰਚ, ਪਰਮਜੀਤ ਸਿੰਘ, ਪਿੰਕਾ, ਕਾਲਾ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।