ਸੀਚੇਵਾਲ ਵੱਲੋਂ ਜਲੰਧਰ ਦਾ ਪਹਿਲਾ ਸਕੂਲ ਆਫ ‘ਹੈਪੀਨੈੱਸ’ ਲੋਕ ਅਰਪਣ
ਸੀਚੇਵਾਲ ਵੱਲੋਂ ਜਲੰਧਰ ਦਾ ਪਹਿਲਾ ਸਕੂਲ ਆਫ “ਹੈਪੀਨੈਸ” ਲੋਕ ਅਰਪਣ
Publish Date: Sun, 26 Apr 2026 08:18 PM (IST)
Updated Date: Sun, 26 Apr 2026 08:22 PM (IST)

- ਇਮਾਰਤ ਨੂੰ ਆਧੁਨਿਕ ਤੇ ਵਧੀਆ ਬਣਾਉਣ ਲਈ ਸਕੂਲ ਮੁਖੀ ਦੀ ਸ਼ਲਾਘਾ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਸ਼ਾਹਕੋਟ : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਜਲੰਧਰ ਦੇ ਪਹਿਲੇ ਸਕੂਲ ਆਫ ‘ਹੈਪੀਨੈੱਸ’ ਤਹਿਤ ਤਿਆਰ ਕੀਤੇ ਸਰਕਾਰੀ ਐਲੀਮੈਂਟਰੀ ਸਕੂਲ ਲੜਕੀਆਂ ਮਲਸੀਆਂ ਨੂੰ ਲੋਕ ਅਰਪਣ ਕਰਨ ਮੌਕੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਬੈਕਫਿੰਕੋ ਕਾਰਪੋਰੇਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਤੇ ਸਕੂਲ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਮੁਖੀ ਸੁਰਿੰਦਰਜੀਤ ਸਿੰਘ ਵੱਲੋਂ ਮੁੱਖ ਮਹਿਮਾਨ ਤੇ ਆਏ ਹੋਏ ਹੋਰ ਸਾਰੇ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਹਰਜਿੰਦਰ ਸਿੰਘ ਸੀਚੇਵਾਲ ਨੇ ਸਕੂਲ ਮੁਖੀ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੁਰਿੰਦਰਜੀਤ ਸਿੰਘ ਨੇ ਸਕੂਲ ਨੂੰ ਸੁੰਦਰ ਬਣਾਉਣ ਲਈ 40 ਲੱਖ 40 ਹਜ਼ਾਰ ਰੁਪਏ ਦੀ ਸਰਕਾਰੀ ਸਹਾਇਤਾ ਨੂੰ ਸੁਚੱਜੇ ਢੰਗ ਨਾਲ ਵਰਤਣ ਦੇ ਨਾਲ-ਨਾਲ ਐੱਨਆਰਆਈਜ਼ ਤੇ ਇਲਾਕਾ ਵਾਸੀਆਂ ਕੋਲੋਂ ਸਹਾਇਤਾ ਲੈ ਕੇ ਸਕੂਲ ਦੀ ਇਮਾਰਤ ਨੂੰ ਆਧੁਨਿਕ ਅਤੇ ਵਧੀਆ ਬਣਾਉਣ ਵਿੱਚ ਜੋ ਅਹਿਮ ਯੋਗਦਾਨ ਪਾਇਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ ਤੇ ਹੋਰਨਾਂ ਲਈ ਵੀ ਇੱਕ ਵੱਡਾ ਪ੍ਰੇਰਨਾ ਸਰੋਤ ਹੈ। ਇਸ ਮੌਕੇ ਪਹੁੰਚੇ ਹਲਕਾ ਸਿੱਖਿਆ ਕੋਆਰਡੀਨੇਟਰ ਜਤਿੰਦਰਪਾਲ ਬੱਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਜਾ ਰਹੇ ਵੱਡੇ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ। ਰੈੱਡ ਰਿਬਨ ਕਲੱਬ ਦੇ ਪ੍ਰਧਾਨ ਤੇ ਅਧਿਆਪਕ ਆਗੂ ਰਮਨ ਗੁਪਤਾ ਨੇ ਕਿਹਾ ਕਿ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਅੰਦਰ ਸਰਕਾਰੀ ਸਕੂਲਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ ਤਾਂ ਜੋ ਆਮ ਘਰਾਂ ਦੇ ਬੱਚੇ ਵੀ ਉੱਚ ਪੱਧਰੀ ਸਹੂਲਤਾਂ ਤੇ ਮਿਆਰੀ ਸਿੱਖਿਆ ਦਾ ਲਾਭ ਉਠਾ ਸਕਣ। ਇਸ ਮੌਕੇ ਬਲਾਕ ਸਿੱਖਿਆ ਪ੍ਰਾਇਮਰੀ ਅਫਸਰ ਵਿਜੇ ਨਰੂਲਾ, ਜ਼ਿਲ੍ਹਾ ਸਮਾਰਟ ਸਕੂਲ ਇੰਚਾਰਜ ਪ੍ਰਦੀਪ ਕੁਮਾਰ ਪ੍ਰਿਤਪਾਲ, ਅਮਨਦੀਪ ਸਿੰਘ, ਸੰਦੀਪ ਸਿੱਧੂ, ‘ਆਪ’ ਆਗੂ ਨਿਰਮਲ ਸਿੰਘ ਸਰਾਭਾ, ਸਰਪੰਚ ਦਲਬੀਰ ਸਿੰਘ, ਸਰਪੰਚ ਜੋਤੀ, ਕੁਲਵੰਤ ਸਿੰਘ ਸਿੱਧੂ, ਕਰਮਜੀਤ ਸਿੰਘ ਹੁੰਦਲ, ਸੁਖਪਾਲ, ਜਗਦੀਸ਼ ਮਹਿਤਾ, ਗੁਰਪ੍ਰੀਤ ਸਿੰਘ ਮਠਾੜੂ, ਦਿਲਬਰ ਸਿੰਘ, ਦੋਲਤ ਸਿੰਘ, ਰਵੀ ਕੁਮਾਰ, ਸੁਰਿੰਦਰ ਸਾਗਰ ਅਤੇ ਰਣਜੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਨੂੰ ਸਫ਼ਲ ਬਣਾਉਣ ਲਈ ਅਮਨਦੀਪ ਕੌਰ, ਰਮਨਦੀਪ ਕੌਰ, ਮਨਪ੍ਰੀਤ ਕੌਰ, ਮੰਜੂ ਮੈਡਮ, ਮਨਜੀਤ ਕੌਰ, ਸੈਂਟਰ ਹੈੱਡ ਟੀਚਰ ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਦਵਿੰਦਰ ਸਿੰਘ ਹੈੱਡ ਟੀਚਰ, ਜਤਿੰਦਰਪਾਲ ਅਰੋੜਾ ਹੈੱਡ ਟੀਚਰ, ਮਨਮੀਤ ਸਿੰਘ, ਸੁੰਦਰ ਸਿੰਘ, ਸੈਂਟਰ ਹੈੱਡ ਟੀਚਰ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਮਨਦੀਪ ਸਿੰਘ, ਹੈੱਡ ਟੀਚਰ ਰਚਨਾ ਸਿਆਲ, ਜਸਵੰਤ ਸਿੰਘ, ਕੁਲਬੀਰ ਸਿੰਘ, ਪਰਮਜੀਤ ਸਿੰਘ, ਰਜਵੰਤ ਕੌਰ, ਹਰਪ੍ਰੀਤ ਕੌਰ, ਸੈਂਟਰ ਹੈੱਡ ਟੀਚਰ ਰਾਕੇਸ਼ ਕੁਮਾਰ ਖਹਿਰਾ, ਰਕੇਸ਼ ਕੁਮਾਰ, ਚਰਨਜੀਤ ਸਾਹਿਲ ਪ੍ਰੀਤ ਸਿੰਘ, ਜਸਬੀਰ ਕੌਰ, ਤੇ ਮਨਜਿੰਦਰ ਕੌਰ, ਸੈਂਟਰ ਹੈੱਡ ਟੀਚਰ ਹਰੀਸ਼ ਕੁਮਾਰ, ਬਲਦੇਵ ਸਿੰਘ ਫੌਜੀ, ਸਰਬਜੀਤ ਸਿੰਘ, ਵਰਿੰਦਰ ਕੁਮਾਰ ਵਲੋਂ ਪਾਏ ਗਏ ਭਰਪੂਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਹਰਜਿੰਦਰ ਸਿੰਘ ਸੀਚੇਵਾਲ ਤੇ ਆਈਆਂ ਹੋਰ ਅਹਿਮ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।