ਦਿ ਲੈਂਡਮਾਰਕ ਸਕੂਲ ’ਚ ਅੰਬੈਸਡਰ ਬੁਆਏ ਤੇ ਗਰਲ ਦੀ ਚੋਣ
ਦਿ ਲੈਂਡਮਾਰਕ ਸਕੂਲ ’ਚ ਅੰਬੈਸਡਰ ਬੁਆਏ ਤੇ ਗਰਲ ਦੀ ਚੋਣ
Publish Date: Thu, 07 May 2026 07:40 PM (IST)
Updated Date: Thu, 07 May 2026 07:41 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਦਿ ਲੈਂਡਮਾਰਕ ਸਕੂਲ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਸਕੂਲ ਦੀ ਪ੍ਰਿੰਸੀਪਲ ਸੋਨਮ ਸ਼ਰਮਾ ਦੀ ਅਗਵਾਈ ਹੇਠ ਅੰਬੈਸਡਰ ਬੁਆਏ, ਅੰਬੈਸਡਰ ਗਰਲ, ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਵੋਟਾਂ ਦੇ ਆਧਾਰ ’ਤੇ ਕਰਵਾਈ ਗਈ। ਇਸ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਇੰਜੀਨੀਅਰ ਸੁਖਵਿੰਦਰ ਸਿੰਘ, ਚੇਅਰਪਰਸਨ ਪਰਮਜੀਤ ਕੌਰ ਤੇ ਪ੍ਰੈਜ਼ੀਡੈਂਟ ਮਨਜਿੰਦਰ ਕੌਰ ਵੱਲੋਂ ਕੀਤੀ ਗਈ। ਚੋਣ ਪ੍ਰਕਿਰਿਆ ਦੌਰਾਨ ਗੁਰਪ੍ਰੀਤ ਸਿੰਘ ਨੂੰ ਅੰਬੈਸਡਰ ਬੁਆਏ ਤੇ ਮਨਲੀਨ ਕੌਰ ਨੂੰ ਅੰਬੈਸਡਰ ਗਰਲ ਐਲਾਨਿਆ ਗਿਆ। ਇਸ ਤੋਂ ਇਲਾਵਾ ਸੁਖਮਨ ਕੁਮਾਰ ਨੂੰ ਹੈੱਡ ਬੁਆਏ ਤੇ ਖੁਸ਼ੀ ਨੂੰ ਹੈੱਡ ਗਰਲ ਚੁਣਿਆ ਗਿਆ। ਇਸੇ ਤਰ੍ਹਾਂ ਵਾਈਸ ਹੈੱਡ ਬੁਆਏ, ਵਾਈਸ ਹੈੱਡ ਗਰਲ ਤੇ ਵੱਖ-ਵੱਖ ਹਾਊਸਾਂ ਦੇ ਕੈਪਟਨ ਤੇ ਵਾਈਸ ਕੈਪਟਨ ਦੀ ਵੀ ਚੋਣ ਕੀਤੀ ਗਈ। ਚੁਣੇ ਗਏ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਕੂਲ ਦੀ ਤਰੱਕੀ ਤੇ ਅਨੁਸ਼ਾਸਨ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਪ੍ਰਿੰਸੀਪਲ ਸੋਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਪਣੇ ਅਹੁਦਿਆਂ ਦੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਇੰਜੀਨੀਅਰ ਸੁਖਵਿੰਦਰ ਸਿੰਘ, ਚੇਅਰਪਰਸਨ ਪਰਮਜੀਤ ਕੌਰ ਤੇ ਪ੍ਰੈਜ਼ੀਡੈਂਟ ਮਨਜਿੰਦਰ ਕੌਰ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।