
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਕਰਵਾਇਆ ਸ਼ਖ਼ਸੀਅਤ ਵਿਕਾਸ 'ਤੇ ਸੈਮੀਨਾਰ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਗੁਰ ਸ਼ਬਦ ਪ੍ਰਚਾਰ ਸਭਾ ਦੇ ਮੁੱਖ ਸੇਵਾਦਾਰ ਡਾ. ਪਰਮਜੀਤ ਸਿੰਘ ਤੇ ਉਨਾਂ ਦੇ ਸਾਥੀਆਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਸ਼ਖਸ਼ੀਅਤ ਵਿਕਾਸ ਤੇ ਸੈਮੀਨਾਰ ਕਰਵਾਇਆ ਗਿਆ। ਡਾ. ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੋੜਤਾ ਰੱਖਣ ਲਈ ਗੁਰਬਾਣੀ ਦੀਆਂ ਤੁਕਾਂ ਨੂੰ ਆਧਾਰ ਬਣਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਸਤਿਸੰਗ, ਮਿਹਨਤ, ਲਗਨ, ਇਮਾਨਦਾਰੀ ਆਦਿ ਸਦਗੁਣਾਂ ਦੇ ਨਾਲ ਨਾਲ ਗੁਰੂ ਸਾਹਿਬ ਦੇ ਫਲਸਫੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ। ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸਮਝਾਇਆ ਕਿ ਸਮਾਜਿਕ ਲੋੜਾਂ ਪੂਰੀਆਂ ਕਰਨ ਲਈ ਸਮਾਜਿਕ ਵਿਦਿਆ ਦੀ ਜਰੂਰਤ ਪੈਂਦੀ ਹੈ ਪਰ ਇਸ ਦੇ ਰਾਹ ਇਮਾਨਦਾਰੀ ਤੇ ਉੱਚੇ ਆਚਰਣ ਵਾਲੇ ਹੋਣੇ ਚਾਹੀਦੇ ਹਨ। ਪ੍ਰਧਾਨ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਵੱਲੋਂ ਇਹ ਸੈਮੀਨਾਰ ਵਿਦਿਆਰਥੀਆਂ ਲਈ ਹਰ ਮਹੀਨੇ ਕਰਵਾਇਆ ਜਾਵੇਗਾ। ਪ੍ਰਿੰਸੀਪਲ ਡਾ. ਅਪਰਨਾ ਮਹਿਤਾ ਤੇ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੀ ਸ਼ਖਸ਼ੀਅਤ ਦੇ ਵਿਕਾਸ ਲਈ ਜਰੂਰੀ ਹਨ। ਉਨ੍ਹਾਂ ਨੇ ਵਕਤਾ ਮਹਿਮਾਨ ਡਾ. ਪਰਮਜੀਤ ਸਿੰਘ ਦਾ ਧੰਨਵਾਦ ਕੀਤਾ।