- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਨੀਤਿਕ ਸਮਾਨਤਾ ਤੇ ਸਮਾਜਿਕ-ਆਰਥਿਕ ਅਸਮਾਨਤਾ ’ਤੇ ਸੈਮੀਨਾਰ 20 ਸਤੰਬਰ ਨੂੰ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਵੱਲੋਂ 20 ਸਤੰਬਰ ਨੂੰ ਦੁਪਹਿਰ 3 ਵਜੇ ਇਤਿਹਾਸਿਕ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ ਵਿਖੇ ‘ਸਮਾਜਿਕ ਤੇ ਆਰਥਿਕ ਸਮਾਨਤਾ ਤੋਂ ਬਿਨਾਂ ਰਾਜਨੀਤਿਕ ਸਮਾਨਤਾ ਅਰਥਹੀਣ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ’ਚ ਗੌਰਮਿੰਟ ਕਾਲਜ ਕਪੂਰਥਲਾ ਦੇ ਸਾਬਕਾ ਪ੍ਰਿੰਸੀਪਲ ਪ੍ਰੋ. ਤੀਰਥ ਬਸਰਾ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਹੋਰ ਵਿਦਵਾਨ ਵੀ ਵਿਸ਼ੇ ਨਾਲ ਸਬੰਧਤ ਆਪਣੇ ਵਿਚਾਰ ਪੇਸ਼ ਕਰਨਗੇ। ਇਹ ਫੈਸਲਾ ਅੰਬੇਡਕਰ ਮਿਸ਼ਨ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਪ੍ਰਧਾਨ ਪ੍ਰੋ. ਬਲਬੀਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਿਆ ਗਿਆ। ਪ੍ਰੋ. ਬਲਬੀਰ ਨੇ ਕਿਹਾ ਕਿ ਇਸ ਵਾਰ ਵੀ 14 ਅਕਤੂਬਰ 2026 ਨੂੰ ਧੰਮ ਚੱਕਰ ਪ੍ਰਵਰਤਨ ਦਿਵਸ ਅੰਬੇਡਕਰ ਭਵਨ ਵਿਖੇ ਵਿਸ਼ਾਲ ਪੱਧਰ ’ਤੇ ਮਨਾਉਣ ਦਾ ਫੈਸਲਾ ਵੀ ਸਰਬਸੰਮਤੀ ਨਾਲ ਕੀਤਾ ਗਿਆ। ਇਸ ਮੌਕੇ ਲੁਧਿਆਣਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮੌਕੇ ਚਰਨ ਦਾਸ ਸੰਧੂ, ਸੂਰਜ ਵਿਰਦੀ, ਬਲਦੇਵ ਰਾਜ ਭਾਰਦਵਾਜ, ਕਮਲ ਕੁਮਾਰ, ਐਡਵੋਕੇਟ ਹਰਭਜਨ ਸਾਂਪਲਾ, ਜਗਦੀਸ਼ ਡਾਲੀਆ, ਮਨਜੀਤ ਸਿੰਘ, ਪ੍ਰਿੰਸੀਪਲ ਪਰਮਜੀਤ ਜੱਸਲ, ਸਨੀ ਥਾਪਰ, ਤਿਲਕ ਰਾਜ, ਡਾ. ਮਹਿੰਦਰ ਸੰਧੂ ਤੇ ਨਿਰਮਲ ਬਿੰਜੀ ਹਾਜ਼ਰ ਸਨ। ਇਹ ਜਾਣਕਾਰੀ ਸੁਸਾਇਟੀ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ।