‘ਆਪ’ ਸੀਨੀਅਰ ਆਗੂ ਬਾਲੀ ਨੇ ਮਾਤਾ ਪੁਸ਼ਪਾ ਦੇਵੀ ਦਾ ਹਾਲ ਜਾਣਿਆ
ਆਪ ਦੇ ਸੀਨੀਅਰ ਆਗੂ ਦੀਪਕ ਬਾਲੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮਾਂ ਦੀ ਸਿਹਤ ਬਾਰੇ ਜਾਣਨ ਲਈ ਹਸਪਤਾਲ ਪਹੁੰਚੇ
Publish Date: Thu, 26 Mar 2026 09:28 PM (IST)
Updated Date: Thu, 26 Mar 2026 09:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮਾਂ ਪੁਸ਼ਪਾ ਦੇਵੀ ਨੂੰ ਸਿਹਤ ਨਾਸਾਜ਼ ਹੋਣ ਕਰਕੇ ਲੁਧਿਆਣਾ ਦੇ ਡੀਐੱਮਸੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਲਾਹਕਾਰ ਤੇ ‘ਆਪ’ ਸੀਨੀਅਰ ਆਗੂ ਦੀਪਕ ਬਾਲੀ ਨੇ ਵੀਰਵਾਰ ਨੂੰ ਉਨ੍ਹਾਂ ਦੀ ਮਾਂ ਪੁਸ਼ਪਾ ਦੇਵੀ ਦੀ ਸਿਹਤ ਬਾਰੇ ਜਾਣਨ ਲਈ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਸਭ ਤੋਂ ਵਧੀਆ ਇਲਾਜ ਦਾ ਭਰੋਸਾ ਦਿੱਤਾ। ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ’ਚ ਸਿਆਸੀ ਮਤਭੇਦਾਂ ਤੋਂ ਪਰੇ ਮਨੁੱਖੀ ਹਮਦਰਦੀ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਮਾਤਾ ਪੁਸ਼ਪਾ ਦੇਵੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਤੇ ਡਾਕਟਰਾਂ ਦੀ ਟੀਮ ਨੇੜਿਓਂ ਨਿਗਰਾਨੀ ਕਰ ਰਹੀ ਹੈ। ਪਰਿਵਾਰਕ ਮੈਂਬਰ ਵੀ ਹਸਪਤਾਲ ’ਚ ਮੌਜੂਦ ਹਨ ਤੇ ਉਨ੍ਹਾਂ ਦੀ ਛੇਤੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਹੇ ਹਨ। ਇਸ ਮੌਕੇ ਸੁਰਜੀਤ ਸਿੰਘ ਸੀਤਾ, ਮਾਸਟਰ ਰਤਨ ਲਾਲ, ਸਕੱਤਰ ਵਿਜੇ ਤੇ ਭੁਪਿੰਦਰ ਵੀ ਮੌਜੂਦ ਸਨ।