- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਮਾਹਲ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ

ਰਾਜਿੰਦਰ ਸਿੰਘ ਦੀ ਅਗਵਾਈ ਹੇਠ ਕਰਤਾਰਪੁਰ ਕਾਂਗਰਸ ਹੋਈ ਹੋਰ ਮਜ਼ਬੂਤ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ ਜਲੰਧਰ : ਵਿਧਾਨ ਸਭਾ ਹਲਕਾ ਕਰਤਾਰਪੁਰ ਦੀ ਸਿਆਸਤ ’ਚ ਅੱਜ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪਿਛਲੇ 27 ਸਾਲਾਂ ਤੋਂ ਧੜੱਲੇਦਾਰ ਆਗੂ ਰਹੇ ਗੁਰਦੇਵ ਸਿੰਘ ਮਾਹਲ ਸਾਥੀਆਂ ਸਮੇਤ ਜ਼ਿਲ੍ਹਾ ਕਾਂਗਰਸ ਜਲੰਧਰ ਦੇ ਵਾਈਸ ਪ੍ਰਧਾਨ ਕੰਵਰ ਸਰਾਏ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਮਾਹਲ ਦੇ ਗ੍ਰਹਿ ਪਿੰਡ ਰੱਜਬ ਵਿਖੇ ਰੱਖੇ ਗਏ ਸਮਾਗਮ ’ਚ ਹਲਕਾ ਇੰਚਾਰਜ (ਰਿਟਾਇਰਡ ਐੱਸਐੱਸਪੀ) ਰਾਜਿੰਦਰ ਸਿੰਘ ਨੇ ਸਮੇਤ ਕੰਵਰ ਸਰਾਏ (ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਜਲੰਧਰ) ਨੇ ਸ਼ਿਰਕਤ ਕਰਕੇ ਮਾਹਿਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਕਾਂਗਰਸ ਪਾਰਟੀ ਦਾ ਸਿਰੋਪਾ ਦੇ ਕੇ ਕਾਂਗਰਸ ਪਰਿਵਾਰ ’ਚ ‘ਜੀ ਆਇਆਂ’ ਆਖਿਆ। ਇਸ ਰਸਮੀ ਸਮਾਗਮ ’ਚ ਮਾਹਿਲ ਸਾਹਿਬ ਦੇ ਨਾਲ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗਗਨਦੀਪ ਸਿੰਘ (ਅੰਬੀਆਂ ਤੋਹਫ਼ਾ) ਤੇ ਯੁੱਧਵੀਰ ਸਿੰਘ ਨੇ ਵੀ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਰਾਜਿੰਦਰ ਸਿੰਘ ਨੇ ਮੌਜੂਦਾ 'ਆਪ' ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸੂਬੇ ’ਚ ਨਸ਼ਿਆਂ, ਭ੍ਰਿਸ਼ਟਾਚਾਰ, ਝੂਠੇ ਪਰਚਿਆਂ ਤੇ ਗੁੰਡਾਗਰਦੀ ਦਾ ਬੋਲਬਾਲਾ ਹੈ, ਜਦਕਿ ਹਲਕੇ ’ਚ ਵਿਕਾਸ ਪੂਰੀ ਤਰ੍ਹਾਂ ਠੱਪ ਪਿਆ ਹੈ। ਉਨ੍ਹਾਂ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆ ਸਕਦੀ ਹੈ। ਸਮਾਗਮ ਨੂੰ ਬਲਾਕ-1 ਪ੍ਰਧਾਨ ਅਮਰਜੀਤ ਸਿੰਘ ਕੰਗ ਤੇ ਯੂਥ ਕਾਂਗਰਸ ਪੰਜਾਬ ਦੇ ਸੋਸ਼ਲ ਮੀਡੀਆ ਚੇਅਰਮੈਨ ਹਨੀ ਜੋਸ਼ੀ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਕੰਵਰ ਸਰਾਏ, ਅਮਰਜੀਤ ਸਿੰਘ ਕੰਗ, ਮੋਤਾ ਸਿੰਘ ਅਲੀਚੱਕ, ਹਿੰਮਤ ਸੰਘਾ, ਅੰਮ੍ਰਿਤ ਗਿੱਲ, ਜੋਗਾ ਸਿੰਘ ਕਰਾਲੀ, ਜਸਬੀਰ ਸਿੰਘ ਸੀਰਾ ਗਾਖਲ, ਰਵਿੰਦਰ ਢੰਡਾ, ਜਸਬੀਰ ਸਿੰਘ ਘੁੰਮਣ, ਜਰਨੈਲ ਸਿੰਘ ਤੇ ਸ਼ਾਮ ਅਰੋੜਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਸਰਪੰਚ, ਪੰਚ ਆਦਿ ਸ਼ਾਮਲ ਸਨ। ਸਮਾਗਮ ਦੇ ਅੰਤ ’ਚ ਗੁਰਦੇਵ ਸਿੰਘ ਮਾਹਲ ਨੇ ਕਾਂਗਰਸ ਪਰਿਵਾਰ ’ਚ ਸ਼ਾਮਲ ਕਰਨ ’ਤੇ ਹਲਕਾ ਇੰਚਾਰਜ ਰਾਜਿੰਦਰ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਕੰਵਰ ਸਰਾਏ ਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਤੇ ਉਨ੍ਹਾਂ ਦੀ ਸਮੁੱਚੀ ਟੀਮ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਵੇਗੀ।