- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੂੰਦਾਂ ਨੇ ਕਿਹਾ ਕਿ 21 ਜੁਲਾਈ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਕਬੂਲ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਅਤੇ ਕਈ ਸੀਨੀਅਰ ਆਗੂਆਂ ਨੇ ਰੋਸ ਵਜੋਂ ਅਸਤੀਫ਼ੇ ਦੇ ਦਿੱਤੇ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਾਰੀਆਂ ਪੰਥਕ ਧਿਰਾਂ ਨਿੱਜੀ ਤੇ ਰਾਜਸੀ ਹਿੱਤਾਂ ਤੋਂ ਉੱਪਰ ਉੱਠ ਕੇ ਇਕ ਮੰਚ ’ਤੇ ਇਕੱਠੀਆਂ ਹੋਣ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਸਮੇਤ ਕਈ ਆਗੂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ। ਜਲੰਧਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਤੋਂ ਬਾਅਦ ਆਗੂਆਂ ਨੇ ਪੰਥ ਤੇ ਪੰਜਾਬ ਦੇ ਵਡੇਰੇ ਹਿੱਤਾਂ ਲਈ ਗੱਠਜੋੜ ਦੀ ਬਜਾਏ ਇਕ ਪਾਰਟੀ ਵਜੋਂ ਕੰਮ ਕਰਨ ਦਾ ਫ਼ੈਸਲਾ ਲਿਆ।
ਝੂੰਦਾਂ ਨੇ ਕਿਹਾ ਕਿ 21 ਜੁਲਾਈ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਕਬੂਲ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਅਤੇ ਕਈ ਸੀਨੀਅਰ ਆਗੂਆਂ ਨੇ ਰੋਸ ਵਜੋਂ ਅਸਤੀਫ਼ੇ ਦੇ ਦਿੱਤੇ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਾਰੀਆਂ ਪੰਥਕ ਧਿਰਾਂ ਨਿੱਜੀ ਤੇ ਰਾਜਸੀ ਹਿੱਤਾਂ ਤੋਂ ਉੱਪਰ ਉੱਠ ਕੇ ਇਕ ਮੰਚ ’ਤੇ ਇਕੱਠੀਆਂ ਹੋਣ।
ਬਾਪੂ ਤਰਸੇਮ ਸਿੰਘ ਨੇ ਝੂੰਦਾਂ ਸਮੇਤ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮਾਸਟਰ ਜੌਹਰ ਸਿੰਘ, ਸਤਵਿੰਦਰ ਸਿੰਘ ਟੌਹੜਾ, ਅਮਰੀਕ ਸਿੰਘ ਸ਼ਾਹਪੁਰ, ਗੁਰਵਿੰਦਰ ਸਿੰਘ ਸ਼ਾਮਪੁਰ, ਕਸ਼ਮੀਰ ਸਿੰਘ ਬਰਿਆਰ ਤੇ ਬਲਦੇਵ ਸਿੰਘ ਮਾਣੂਕੇ ਸਮੇਤ ਕਈ ਆਗੂ ਹਾਜ਼ਰ ਸਨ।