Breaking : ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਤਬੀਅਤ, ਹਸਪਤਾਲ 'ਚ ਭਰਤੀ
ਜਲੰਧਰ ਦੇ ਗੁਰੂ ਨਾਨਕਪੁਰਾ ਫਾਟਕ ਵਿਖੇ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਇੱਕ ਸਰਕਾਰੀ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਚਾਨਕ ਬੇਹੋਸ਼ ਹੋ ਕੇ ਡਿੱਗ ਪਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ।
Publish Date: Wed, 24 Jun 2026 04:08 PM (IST)
Updated Date: Wed, 24 Jun 2026 04:11 PM (IST)
ਜਲੰਧਰ : ਜਲੰਧਰ ਦੇ ਗੁਰੂ ਨਾਨਕਪੁਰਾ ਫਾਟਕ ਵਿਖੇ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਇੱਕ ਸਰਕਾਰੀ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਚਾਨਕ ਬੇਹੋਸ਼ ਹੋ ਕੇ ਡਿੱਗ ਪਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ, ਗੁਰੂ ਨਾਨਕਪੁਰਾ ਫਾਟਕ 'ਤੇ ਬਣਨ ਵਾਲੇ ਨਵੇਂ ਆਰ.ਓ.ਬੀ. (ਰੇਲਵੇ ਓਵਰ ਬ੍ਰਿਜ) ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣ ਲਈ ਇੱਕ ਵਿਸ਼ੇਸ਼ ਸਮਾਗਮ ਉਲੀਕਿਆ ਗਿਆ ਸੀ। ਇਸ ਸਮਾਗਮ ਵਿੱਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਵੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਸਮਾਗਮ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਅਤੇ ਉਹ ਚੱਕਰ ਖਾ ਕੇ ਜ਼ਮੀਨ 'ਤੇ ਡਿੱਗ ਗਏ। ਉੱਥੇ ਮੌਜੂਦ ਸਮਰਥਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤੁਰੰਤ ਸਥਿਤੀ ਨੂੰ ਸੰਭਾਲਿਆ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਜਾਂਚ ਕਰ ਰਹੀ ਹੈ।