CPI ML ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਦਾ ਦੇਹਾਂਤ, 3 ਸਤੰਬਰ ਨੂੰ ਹੋਵੇਗਾ ਅੰਤਿਮ ਸੰਸਕਾਰ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ)ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਸਾਡੇ ਵਿਚਕਾਰ ਨਹੀਂ ਰਹੇ। ਕੁੱਝ ਦਿਨਾਂ ਦੀ ਬਿਮਾਰੀ ਨਾਲ ਜੂਝਦਿਆਂ 1-2 ਸਤੰਬਰ ਦੀ ਦਰਮਿਆਨੀ ਰਾਤ 1 ਵਜੇ ਦੇ ਕਰੀਬ ਸਦੀਵੀਂ ਵਿਛੋੜਾ ਦੇ ਗਏ
Publish Date: Wed, 02 Sep 2026 12:06 PM (IST)
Updated Date: Wed, 02 Sep 2026 12:19 PM (IST)
ਜਲੰਧਰ, 2 ਸਤੰਬਰ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਸਾਡੇ ਵਿਚਕਾਰ ਨਹੀਂ ਰਹੇ। ਕੁੱਝ ਦਿਨਾਂ ਦੀ ਬਿਮਾਰੀ ਨਾਲ ਜੂਝਦਿਆਂ 1-2 ਸਤੰਬਰ ਦੀ ਦਰਮਿਆਨੀ ਰਾਤ 1 ਵਜੇ ਦੇ ਕਰੀਬ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦਾ ਸਸਕਾਰ 3 ਸਤੰਬਰ ਨੂੰ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਫਗਵਾੜਾ-ਨਕੋਦਰ ਰੋਡ ਸਮਰਾਏ ਵਿਖੇ ਕੀਤਾ ਜਾਵੇਗਾ।
ਪਾਰਟੀ ਦੇ ਸੂਬਾ ਆਗੂ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਤੇ ਗੁਰਮੁੱਖ ਸਿੰਘ ਮਾਨ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਸਾਰੀ ਜ਼ਿੰਦਗੀ ਗਲ ਸੜ ਚੁੱਕੇ ਲੁਟੇਰੇ ਨਿਜ਼ਾਮ ਨੂੰ ਮੁੱਠੋ ਸੁੱਢੋਂ ਤਬਦੀਲ ਕਰਕੇ ਲੁੱਟ ਖਸੁੱਟ ਰਹਿਤ, ਜਾਤਪਾਤ ਰਹਿਤ, ਧਰਮਨਿਰਪੱਖ ਅਤੇ ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਮਿਹਨਤੀ ਲੋਕਾਂ ਦੀ ਪੁੱਗਤ ਵਾਲੇ ਰਾਜ ਪ੍ਰਬੰਧ ਦੀ ਸਿਰਜਣਾ ਲਈ ਸੰਘਰਸ਼ ਕੀਤਾ। ਉਹ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਟਰੱਸਟੀ ਸਨ ਅਤੇ ਹੋਰ ਜ਼ਿੰਮੇਵਾਰੀਆਂ ਦੇ ਨਾਲ-ਨਾਲ ਕਮੇਟੀ ਦੇ ਦੋ ਵਾਰ ਪ੍ਰਧਾਨ ਵੀ ਰਹੇ।
ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਦੱਬੇ-ਕੁਚਲੇ ਲੋਕਾਂ ਅਤੇ ਕਿਰਤੀ ਜਮਾਤ ਦੇ ਲੇਖੇ ਲਗਾ ਦਿੱਤੀ। ਕਾਲਜ ਸਮੇਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੇ ਬਹੁਤ ਸਾਰੇ ਸੰਘਰਸ਼ਾਂ ਦੀ ਅਗਵਾਈ ਕੀਤੀ। ਉਨ੍ਹਾਂ ਦੇ ਜਾਣ ਨਾਲ ਕਮਿਊਨਿਸਟ ਇਨਕਲਾਬੀ ਲੋਕ ਲਹਿਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।