ਨਵੀਂ ਦਾਣਾ ਮੰਡੀ ’ਚੋਂ ਮਿਲੀ ਅਣਪਛਾਤੀ ਲਾਸ਼
ਨਵੀਂ ਦਾਣਾ ਮੰਡੀ ’ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
Publish Date: Wed, 21 Jan 2026 09:33 PM (IST)
Updated Date: Wed, 21 Jan 2026 09:36 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਦੋ ਦੀ ਹੱਦ ਵਿੱਚ ਪੈਂਦੀ ਨਵੀਂ ਦਾਣਾ ਮੰਡੀ ਨਜ਼ਦੀਕ ਸ਼ਰਾਬ ਦੀ ਦੁਕਾਨ ਨੇੜੇ ਇੱਕ ਸ਼ੈੱਡ ਹੇਠੋਂ ਇਕ ਅਣਪਛਾਤੀ ਲਾਸ਼ ਬਰਾਮਦ ਹੋਈ। ਪੁਲਿਸ ਮੌਕੇ ’ਤੇ ਪਹੁੰਚੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪਛਾਣ ਯਕੀਨੀ ਬਣਾਉਣ ਲਈ ਲਾਸ਼ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ 72 ਘੰਟਿਆਂ ਲਈ ਸੁਰੱਖਿਅਤ ਰੱਖਿਆ ਗਿਆ ਹੈ ਤਾਂ ਜੋ ਕੋਈ ਪਰਿਵਾਰਕ ਮੈਂਬਰ ਜਾਂ ਜਾਣਕਾਰ ਆ ਕੇ ਉਸ ਦੀ ਪਛਾਣ ਕਰ ਸਕੇ। ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਮ੍ਰਿਤਕ ਬਾਰੇ ਕੋਈ ਜਾਣਕਾਰੀ ਹੈ ਜਾਂ ਉਸਨੂੰ ਪਛਾਣਦਾ ਹੈ ਤਾਂ ਉਹ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ।